
ਦੇਸ਼ ਭਰ ਵਿਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਹਨ ਪ੍ਰਦਰਸ਼ਨ
ਨਵੀਂ ਦਿੱਲੀ : ਅੱਜ ਵੀਰਵਾਰ ਨੂੰ ਦੇਸ਼ ਭਰ ਵਿਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਹੋ ਰਹੇ ਹਨ। ਦੇਸ਼ ਦੇ ਕਈ ਹਿੱਸਿਆ ਵਿਚ ਤਾਂ ਧਾਰਾ 144 ਲਗਾ ਦਿੱਤੀ ਗਈ ਹੈ ਅਤੇ ਇੰਟਰਨੈਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਹੈ। ਉੱਥੇ ਹੀ ਦਿੱਲੀ ਦੇ ਲਾਲ ਕਿਲ੍ਹਾਂ 'ਤੇ ਪ੍ਰਦਰਸ਼ਨ ਕਰ ਰਹੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੂੰ ਦਿੱਲੀ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ।
Photo
ਜਾਣਕਾਰੀ ਅਨੁਸਾਰ ਪੁਲਿਸ ਉਨ੍ਹਾਂ ਨੂੰ ਗਿਰਫ਼ਤਾਰ ਕਰਕੇ ਬਵਾਨਾ ਜੇਲ੍ਹ ਲੈ ਗਈ ਹੈ। ਧਰਮਵੀਰ ਗਾਂਧੀ ਦੇ ਨਾਲ ਲੈਫਟ ਅਤੇ ਹੋਰ ਕਈ ਵਿਰੋਧੀ ਧੀਰਾਂ ਦੇ ਲੀਡਰਾਂ ਨੂੰ ਗਿਰਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਦਿੱਲੀ ਦੇ ਲਾਲ ਕਿਲ੍ਹਾ 'ਤੇ ਵਿਰੋਧੀ ਪਾਰਟੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਾਜਧਾਨੀ ਵਿਚ ਵੱਧ ਰਹੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਕਈਂ ਥਾਵਾਂ ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇੰਟਰਨੈੱਟ ਸੇਵਾਵਾਂ ਸਮੇਤ ਮੈਟਰੋ ਸੇਵਾ ਨੂੰ ਵੀ ਰੋਕ ਦਿੱਤਾ ਗਿਆ ਹੈ।
Photo
ਹੁਣ ਤੱਕ ਏਅਰਟੈਲ,ਵੋਡਾਫੋਨ,ਰਿਲਾਇੰਸ ਜਿਓ ਨੇ ਦਿੱਲੀ ਵਿਚ ਮੋਬਾਇਲ ਇੰਟਰਨੈੱਟ ਕੋਲਿੰਗ ਅਤੇ SMS ਦੀ ਸਹੂਲਤ ਬੰਦ ਕਰਨ ਦਾ ਐਲਾਨ ਕੀਤਾ ਹੈ। ਰੋਸ ਮੁਜ਼ਹਾਰਿਆ ਕਾਰਨ ਸੜਕਾਂ ਤੇ ਵੀ ਲੰਬਾ ਜ਼ਾਮ ਲੱਗ ਗਿਆ ਹੈ। ਯੂਪੀ ਵਿਚ ਵੀ ਪ੍ਰਦਰਸ਼ਨਾਂ ਨੂੰ ਵੇਖਦੇ ਹੋਏ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
Photo
ਦੱਸ ਦਈਏ ਕਿ ਅੱਜ ਚੰਡੀਗੜ੍ਹ ਦੇ ਸੈਕਟਰ 20 ਵਿਚ ਵੀ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਦੇ ਵਿਰੁੱਧ ਕਈ ਮੁਸਲਿਮ ਸੰਗਠਨਾ ਨੇ ਜਾਮਾ ਮਸਜਿਦ ਨੇੜੇ ਇੱਕਠੇ ਹੋ ਕੇ ਪ੍ਰਦਰਸ਼ਨ ਕੀਤਾ ਹੈ।