
ਮੁੱਖ ਮੰਤਰੀ ਨੇ ਸੁਰੱਖਿਆ ਹਾਲਾਤਾਂ ਦਾ ਲਿਆ ਜਾਇਜ਼ਾ
ਲਖਨਊ : ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਭਰ ਅੰਦਰ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਇਸੇ ਦੌਰਾਨ ਕਈ ਥਾਈ ਇਹ ਪ੍ਰਦਰਸ਼ਨ ਹਿੰਸਕ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ। ਪੂਰਬ ਉਤਰ ਰਾਜਾਂ ਤੋਂ ਸ਼ੁਰੂ ਹੋਇਆ ਇਹ ਰੋਸ ਪ੍ਰਦਰਸ਼ਨ ਦਿੱਲੀ ਤੋਂ ਇਲਾਵਾ ਉਤਰ ਪ੍ਰਦੇਸ਼ ਵਿਚ ਵੀ ਹਿੰਸਕ ਰੂਪ ਧਾਰ ਚੁੱਕਾ ਹੈ। ਇਸੇ ਦੌਰਾਨ ਜਿੱਥੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੱਦ ਲਈ ਹੈ ਉਥੇ ਹੀ ਉਤਰ ਪ੍ਰਦੇਸ਼ ਸਰਕਾਰ ਉਚ ਪੱਧਰੀ ਮੀਟਿੰਗ ਕੀਤੀ।
file photo
ਇਸ ਦੌਰਾਨ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਦੇ ਨਾਂ 'ਤੇ ਹਿੰਸਾ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਪ੍ਰਦਰਸ਼ਨ ਦੀ ਆੜ ਹੇਠ ਹਿੰਸਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁਧ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
file photo
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਦਰਸ਼ਨਾਂ ਦੌਰਾਨ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
file photo
ਕਾਬਲੇਗੌਰ ਹੈ ਕਿ ਵੀਰਵਾਰ ਨੂੰ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਸਮੇਤ ਸੂਬੇ ਦੇ ਕਈ ਹੋਰ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ, ਅਗਜ਼ਨੀ ਅਤੇ ਭੰਨਤੋੜ ਦੀਆਂ ਕਾਰਵਾਈਆਂ ਨੂੰ ਵੀ ਅੰਜ਼ਾਮ ਦਿਤਾ ਜਾ ਰਿਹਾ ਹੈ।
file photo
ਲਖਨਊ ਵਿਚ ਪ੍ਰਦਰਸ਼ਨਕਾਰੀਆਂ ਨੇ 20 ਮੋਟਰ ਸਾਈਕਲ, 10 ਕਾਰਾਂ, 3 ਬਸਾਂ ਅਤੇ ਮੀਡੀਆ ਦੀਆਂ 4 ਓ.ਬੀ. ਵੈਨਾਂ ਨੂੰ ਅੱਗ ਲਗਾ ਦਿਤੀ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਹੰਝੂ ਗੈਸ ਦੇ ਗੋਲੇ ਛੱਡਣ ਤੋਂ ਇਲਾਵਾ ਲਾਠੀਚਾਰਜ ਵੀ ਕਰਨਾ ਪਿਆ। ਇਸੇ ਦੌਰਾਨ ਲਖਨਊ ਵਿਖੇ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿਤੀਆਂ ਗਈਆਂ ਹਨ।