
ਪੁਲਿਸ ਨੇ ਜ਼ਖਮੀਆਂ ਨੂੰ ਗ੍ਰੇਟਰ ਨੋਇਡਾ ਦੇ ਕੈਲਾਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।
ਨੋਇਡਾ: ਦੇਸ਼ ਭਰ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅੱਜ ਤਾਜਾ ਮਾਮਲਾ ਨੋਇਡਾ ਦੇ ਪੁਲਿਸ ਸਟੇਸ਼ਨ ਦਨਕੌਰ ਖੇਤਰ ਨੇੜੇ ਵਾਪਰਿਆ ਹੈ ਜਿਸ ਵਿਚ ਯਮੁਨਾ ਐਕਸਪ੍ਰੈਸ ਵੇਅ 'ਤੇ ਬੇਕਾਬੂ ਹੋਏ ਇੱਕ ਡੰਪਰ ਨੇ ਡਿਵਾਈਡਰ ਨੂੰ ਪਾਰ ਕਰਦਿਆਂ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਬੱਸ ਵਿੱਚ ਸਵਾਰ 17 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਜ਼ਖਮੀਆਂ ਨੂੰ ਗ੍ਰੇਟਰ ਨੋਇਡਾ ਦੇ ਕੈਲਾਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।
ਹਾਦਸੇ ਤੋਂ ਬਾਅਦ ਪੁਲਿਸ ਕਮਿਸ਼ਨਰ ਅਲੋਕ ਸਿੰਘ ਦੇ ਮੀਡੀਆ ਇੰਚਾਰਜ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਤੜਕਸਾਰ ਦਨਕੌਰ ਖੇਤਰ ਨੇੜੇ ਯਮੁਨਾ ਐਕਸਪ੍ਰੈਸ ਵੇਅ 'ਤੇ ਨੋਇਡਾ ਤੋਂ ਜੇਵਰ ਜਾ ਰਹੇ ਇੱਕ ਡੰਪਰ ਬੇਕਾਬੂ ਹੋ ਗਿਆ ਤੇ ਇਹ ਡਿਵਾਈਡਰ ਨੂੰ ਪਾਰ ਕਰਦਿਆਂ ਉਲਟ ਦਿਸ਼ਾ ਤੋਂ ਆ ਰਹੀ ਰੋਡਵੇਜ਼ ਬੱਸ ਨਾਲ ਟੱਕਰਾ ਗਿਆ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ 17 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਚੋਂ ਪੰਜ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ।