
ਪੰਜਾਬ ਤੋਂ ਪਾਣੀ ਲੈਣ ਦੀ ਮੰਗ ਨੂੰ ਲੈ ਕੇ ਅੱਜ ਭਾਜਪਾ ਆਗੂ ਭੁੱਖ ਹੜਤਾਲ ਕਰਨਗੇ।
ਨਵੀਂ ਦਿੱਲੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਜਿਥੇ ਇਕ ਪਾਸੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਹੁਣ ਹਰਿਆਣਾ ਵਿਚ ਭਾਜਪਾ ਨੇ ਐਸਵਾਈਐਲ ਨਹਿਰ ਦੇ ਮੁੱਦੇ ਨੂੰ ਮੁੜ ਚਰਚਾ 'ਚ ਆ ਗਿਆ ਹੈ ਜਿਸ ਦੇ ਚਲਦੇ ਅੱਜ ਇਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਤੋਂ ਪਾਣੀ ਲੈਣ ਦੀ ਮੰਗ ਨੂੰ ਲੈ ਕੇ ਅੱਜ ਭਾਜਪਾ ਆਗੂ ਭੁੱਖ ਹੜਤਾਲ ਕਰਨਗੇ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ। ਕਿਸਾਨ ਦਾ ਕਹਿਣਾ ਹੈ ਕਿ ਭਾਜਪਾ ਆਗੂਆਂ ਦੀ ਭੁੱਖ ਹੜਤਾਲ ਕਿਸਾਨ ਦੇ ਅੰਦੋਲਨ ਵਿਚ ਫੁੱਟ ਪਾਉਣ ਦਾ ਕੰਮ ਕਰ ਰਹੀ ਹੈ।
ਜਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਵੱਲੋਂ ਹਰਿਆਣਾ ਵਿਚ ਪਾਣੀਆਂ ਦੇ ਮੁੱਦੇ ਨੂੰ ਜਿਆਦਾ ਤਵੱਜੋ ਦਿੱਤੀ ਜਾ ਰਹੀ ਹੈ। ਇਸ ਦੌਰਾਨ ਹੁਣ ਕੁਝ ਭਾਜਪਾ ਆਗੂਆਂ ਵੱਲੋਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਦਿੱਤੇ ਗਏ। ਦੱਸਣਯੋਗ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਦਾਅਵਾ ਕਰ ਰਹੀ ਹੈ ਕਿ ਅੰਦੋਲਨ ਵਿਚ ਹਰਿਆਣਾ ਦੇ ਕਿਸਾਨ ਸ਼ਾਮਲ ਨਹੀਂ ਹੋਏ ਹਨ। ਹੁਣ ਹਰਿਆਣਾ ਦੇ ਕਿਸਾਨ ਪੰਜਾਬ ਤੋਂ ਪਾਣੀ ਦੀ ਮੰਗ ਕਰ ਰਹੇ ਹਨ। ਇਸ ਗੱਲ ਨੂੰ ਅੱਗੇ ਰੱਖ ਕੇ ਭਾਜਪਾ ਅੱਜ ਜਿਲ੍ਹਾ ਪੱਧਰ ਤੋਂ ਲੈ ਕੇ ਭੁੱਖ ਹੜਤਾਲ ਕਰਕੇ ਐਸਵਾਈਐਲ ਮਸਲੇ ਦੇ ਹੱਲ਼ ਦੀ ਮੰਗ ਕਰ ਰਹੀ ਹੈ।