ਦਿੱਲੀ ਨੇ ਤੋੜਿਆ 10 ਸਾਲਾਂ ਦਾ ਰਿਕਾਰਡ, ਦੋ ਡਿਗਰੀ ਤੋਂ ਵੀ ਹੇਠਾਂ ਹੋ ਸਕਦਾ ਤਾਪਮਾਨ
Published : Dec 19, 2020, 9:42 am IST
Updated : Dec 19, 2020, 9:42 am IST
SHARE ARTICLE
winter
winter

ਹਰਿਆਣਾ ਦਾ ਨਾਰਨੌਲ ਸ਼ਿਮਲਾ ਤੋਂ ਵੀ ਠੰਡਾ ਹੈ।

ਨਵੀਂ ਦਿੱਲੀ: ਦੇਸ਼ਭਰ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ। ਇਸ ਦੌਰਾਨ ਰਾਜਧਾਨੀ ਦਿੱਲੀ ਨੇ 10 ਸਾਲਾਂ ਦਾ ਰਿਕਾਰ ਤੋੜ ਦਿੱਤਾ ਹੈ। ਦਿੱਲੀ-ਐਨਸੀਆਰ 'ਚ ਚੱਲ ਰਹੀ ਸੀਤ ਲਹਿਰ ਕਾਰਨ ਤਾਪਮਾਨ ਹੇਠਾਂ ਡਿੱਗ ਕੇ ਤਿੰਨ ਡਿਗਰੀ ਦੇ ਕਰੀਬ ਜਾ ਪਹੁੰਚਿਆਂ ਹੈ। ਠੰਡ ਏਨੀ ਜ਼ਿਆਦਾ ਵਧ ਗਈ ਹੈ ਕਿ ਲੋਕ ਘਰਾਂ ਤੋਂ ਬਾਹਰ ਨਿੱਕਲਣ ਤੋਂ ਗੁਰੇਜ਼ ਕਰ ਰਹੇ ਹਨ। ਪਰ ਕਿਸਾਨ ਏਨੀ ਠੰਡ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ।  ਮੌਸਮ ਵਿਭਾਗ ਨੇ ਸ਼ੁੱਕਰਵਾਰ ਆਰੇਂਜ ਅਲਰਟ ਜਾਰੀ ਕੀਤਾ ਹੈ ਜਦਕਿ ਸ਼ਨੀਵਾਰ ਯੈਲੋ ਅਲਰਟ ਜਾਰੀ ਰਹੇਗਾ।

WINTER

ਜਾਣੋ ਸੂਬਿਆਂ ਦਾ ਹਾਲ 
ਅੱਜ ਤਾਪਮਾਨ 2 ਡਿਗਰੀ ਸੈਲਸੀਅਸ ਤਕ ਜਾ ਸਕਦਾ ਹੈ। ਦਿੱਲੀ 'ਚ ਠੰਡ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਨ੍ਹਾਂ ਸੂਬਿਆਂ 'ਚ ਧੁੰਦ ਦੀ ਵੀ ਸੰਭਾਵਨਾ ਹੈ। ਦਿੱਲੀ 'ਚ ਸ਼ੁੱਕਰਵਾਰ ਸੇਵਰ ਦਾ ਤਾਪਮਾਨ 3 ਡਿਗਰੀ ਦੇ ਆਸਪਾਸ ਦਰਜ ਕੀਤਾ ਗਿਆ ਸੀ। ਰਾਜਸਥਾਨ 'ਚ ਪਾਰਾ ਮਾਇਨਸ 'ਚ ਚਲਾ ਗਿਆ ਹੈ। ਸ਼ਿਮਲਾ 'ਚ ਤਾਪਮਾਨ ਫ੍ਰੀਜਿੰਗ ਪੁਆਇੰਟ ਤੋਂ ਹੇਠਾਂ ਗਿਆ ਹੈ। ਹਰਿਆਣਾ ਦਾ ਨਾਰਨੌਲ ਸ਼ਿਮਲਾ ਤੋਂ ਵੀ ਠੰਡਾ ਹੈ।

Winter

ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਦੇ ਵੀ ਕਈ ਹਿੱਸਿਆਂ ਤੇ ਉੱਤਰੀ ਰਾਜਸਥਾਨ 'ਚ ਕੋਲਡ ਡੇਅ ਦੀ ਸਥਿਤੀ ਬਣੀ ਹੋਈ ਹੈ। ਦਰਅਸਲ ਇੱਥੇ ਦਿਨ ਦਾ ਤਾਪਮਾਨ 16 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਜਾਂਦਾ ਹੈ। ਉੱਤਰ ਪ੍ਰਦੇਸ਼ 'ਚ ਬਰੇਲੀ ਸਭ ਤੋਂ ਠੰਡਾ ਰਿਹਾ। ਜਿੱਥੇ 11 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Winter Season

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement