
ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਨੂੰਨ ਕਿਸਾਨਾਂ ਲਈ ਗੁਲਾਮੀ ਦਾ ਚਿੰਨ੍ਹ ਹਨ
ਨਵੀਂ ਦਿੱਲੀ, ਅਰਪਨ ਕੌਰ : ਦਿੱਲੀ ਬਾਰਡਰ 'ਤੇ ਕਿਸਾਨਾਂ ਨੇ ਖ਼ੁਦ ਨੂੰ ਸੰਗਲਾਂ ਨਾਲ ਬੰਨ੍ਹ ਕੇ ਕੀਤਾ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅਤੇ ਕਿਹਾ ਕਿ ਅੱਜ ਵੀ ਅਸੀਂ ਕਾਲੇ ਅੰਗਰੇਜ਼ਾਂ ਦੇ ਗੁਲਾਮ ਹਾਂ । ਇਸ ਮੌਕੇ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਨੂੰਨ ਕਿਸਾਨਾਂ ਲਈ ਗੁਲਾਮੀ ਦਾ ਚਿੰਨ੍ਹ ਹਨ ਅਤੇ ਮੋਦੀ ਸਰਕਾਰ ਕਾਲੇ ਕਾਨੂੰਨ ਪਾਸ ਕਰਕੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰਨਾ ਚਹੁੰਦੀ ਹੈ। ਹੁਣ ਦੇਸ਼ ਦੇ ਕਿਸਾਨ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ।
photoਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਉਹ ਸਾਰੇ ਦੇਸ਼ ਦਾ ਢਿੱਡ ਭਰਦਾ ਹੈ, ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਅਤਿਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਨੂੰ ਦੇਸ਼ ਦੇ ਕਿਸਾਨ ਸਫਲ ਨਹੀਂ ਹੋਣ ਦੇਣਗੇ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਕੁਦਰਤੀ ਸਰੋਤਾਂ ਨੂੰ ਕਰੁੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ , ਇਹ ਕਾਲੇ ਕਾਨੂੰਨ ਵੀ ਹੁਣ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹਣ ਲਈ ਬਣਾਏ ਗਏ ਹਨ, ਕੇਂਦਰ ਸਰਕਾਰ ਕਿਸਾਨਾਂ ਪੱਖੀ ਸਰਕਾਰ ਨਹੀਂ ਸਗੋਂ ਕਾਰਪੋਰੇਟ ਪੱਖੀ ਹੈ।
modi and amitਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਸੰਘਰਸ਼ ਲੜਿਆ ਜਾ ਰਿਹਾ ਹੈ, ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇਖ ਕਿਸਾਨਾਂ ਦੇ ਸੰਘਰਸ਼ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ। ਸੰਘਰਸ਼ ਕਰਨ ਦੀ ਪ੍ਰੇਰਨਾ ਸਾਨੂੰ ਸਾਡੇ ਵਿਰਸੇ ਤੋਂ ਮਿਲ ਰਹੀ ਹੈ।