
ਸਾਡੀ ਫੌਜ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਸ ਲਈ ਸਾਡੀ ਤਿਆਰੀ ਜੰਗੀ ਪੱਧਰ 'ਤੇ ਹੈ। "
ਹੈਦਰਾਬਾਦ- ਹੈਦਰਾਬਾਦ ਦੇ ਡੁੰਡੀਗਲ ਵਿਖੇ ਏਅਰ ਫੋਰਸ ਅਕੈਡਮੀ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਾਂਝੀ ਗ੍ਰੈਜੂਏਸ਼ਨ ਪਰੇਡ 'ਚ ਹਿੱਸਾ ਲਿਆ। ਇਥੇ ਉਨ੍ਹਾਂ ਏਅਰਫੋਰਸ ਦੇ ਜਵਾਨਾਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਰਾਜਨਾਥ ਸਿੰਘ ਨੇ ਅੱਜ ਸ਼ਨੀਵਾਰ ਨੂੰ ਏਅਰ ਫੋਰਸ ਅਕੈਡਮੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਵਾਈ ਫੌਜ ਦੇ ਜਵਾਨਾਂ ਦੇ ਮਨੋਬਲ ਨੂੰ ਹੁਲਾਰਾ ਦਿੱਤਾ ਅਤੇ ਕਿਹਾ ਕਿ "ਸਾਡੀ ਫੌਜ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਸ ਲਈ ਸਾਡੀ ਤਿਆਰੀ ਜੰਗੀ ਪੱਧਰ 'ਤੇ ਹੈ। "
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਹੀ ਡੀਆਰਡੀਓ ਵੱਲੋਂ ਆਯੋਜਿਤ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੀਆਂ ਉੱਤਰੀ ਅਤੇ ਪੱਛਮੀ ਸਰਹੱਦਾਂ ’ਤੇ ਚੁਣੌਤੀਆਂ ਵੀ ਸਾਡੇ ਸਰੋਤਾਂ ਲਈ ਚੁਣੌਤੀ ਹਨ। ਮੈਨੂੰ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਇਹ ਸੁਨਿਸ਼ਚਿਤ ਕਰਨਗੇ ਕਿ ਸਰਹੱਦਾਂ 'ਤੇ ਸਰੋਤਾਂ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਕਿਹਾ ਕਿ ਉੱਤਰੀ ਅਤੇ ਪੱਛਮੀ ਸਰਹੱਦ ‘ਤੇ ਚੀਨ ਅਤੇ ਪਾਕਿਸਤਾਨ ਨਾਲ ਤਣਾਅ ਜਾਰੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਭਾਰਤ ਨੂੰ ਇਕ ਮਹਾਂਸ਼ਕਤੀ ਬਣਾਉਣਾ ਚਾਹੁੰਦੇ ਹਾਂ ਅਤੇ ਡੀਆਰਡੀਓ ਵਿਗਿਆਨੀ ਇਸ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ।