
ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦੇਣ ਲਈ ਕੱਲ੍ਹ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋ ਰਹੀ ਹੈ।
ਨਵੀਂ ਦਿੱਲੀ : ਬਾਰਡਰ ‘ਤੇ ਚੱਲ ਰਹੇ ਮੋਰਚੇ ਸਿੰਘ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਹੁਣ ਦਿੱਲੀ ਨੂੰ ਘੇਰਾ ਪਾਉਣ ਦੇ ਲਈ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਸੁਨੇਹਾ ਲਾਵਾਂਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸ਼ਾਂਤਮਈ ਰਹਿੰਦੇ ਹੋਏ ਮੁਗਲ ਸਾਮਰਾਜ ਨਾਲ ਟੱਕਰ ਲਈ ਅਤੇ ਆਪਣੀ ਕੁਰਬਾਨੀ ਦਿੱਤੀ ਅਤੇ ਮੁਗਲ ਸਾਮਰਾਜ ਦੀਆਂ ਜੜਾਂ ਹਿਲਾ ਦਿੱਤੀਆਂ, ਉਸੇ ਤਰ੍ਹਾਂ ਹੀ ਅਸੀਂ ਉਨ੍ਹਾਂ ਤੋਂ ਪ੍ਰੇਰਨਾ ਲੈਂਦੇ ਹੋਏ ਸ਼ਾਂਤਮਈ ਢੰਗ ਨਾਲ ਦਿੱਲੀ ਨੂੰ ਘੇਰਾ ਪਾ ਕੇ ਆਪਣੇ ਸੰਘਰਸ਼ ਨੂੰ ਤਿੱਖਾ ਕਰਾਂਗੇ।
ਫੂਲ ਨੇ ਕਿਹਾ ਕਿ ਪਿਛਲੇ 25 ਦਿਨਾਂ ਤੋਂ ਦੀ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਆਏ ਬੈਠੇ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਨੂੰ ਮਿਲਣ ਦਾ ਵਕਤ ਨਹੀਂ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਅੰਬਾਨੀ ਦੇ ਨਵਜੰਮੇ ਪੋਤੇ ਨੂੰ ਦੇਖਣਾ ਤੇ ਅੰਬਾਨੀ ਨੂੰ ਵਧਾਈਆਂ ਦੇਣ ਦਾ ਵਕਤ ਤਾਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਪਹਿਲਾਂ ਹੀ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੇ ਜੀਵਨ ਨੂੰ ਹੋਰ ਨਰਕ ਬਣਾ ਦੇਣਗੇ । ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਛੱਡ ਦੇਵੇਗੀ।
farmerਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਲੜਿਆ ਜਾ ਰਿਹਾ ਸੰਘਰਸ਼ ਪੂਰੇ ਅਨੁਸ਼ਾਸਨ ਅਤੇ ਸ਼ਾਂਤਮਈ ਹੈ, ਜਿਸ ਨੂੰ ਕੇਂਦਰ ਸਰਕਾਰ ਵਾਰ ਵਾਰ ਅਤਿਵਾਦੀ, ਵੱਖਵਾਦੀ ਅਤੇ ਅਰਬਨ ਨਕਸਲ ਕਹਿ ਕੇ ਬਦਨਾਮ ਕਰਨ ਦੀ ਦੀਆਂ ਕੋਸ਼ਿਸ਼ਾਂ ਨੂੰ ਕਿਸਾਨ ਜਥੇਬੰਦੀਆਂ ਗੰਭੀਰਤਾ ਨਾਲ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦੇਣ ਲਈ ਕੱਲ੍ਹ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋ ਰਹੀ ਹੈ,
modi and amitਜਿਸ ਵਿੱਚ ਕੇਂਦਰ ਸਰਕਾਰ ਅਤੇ ਦਿੱਲੀ ਨੂੰ ਚੌਹਾਂ ਪਾਸਿਆਂ ਤੋਂ ਘੇਰਨ ਦੀ ਵਿਉਂਤਬੰਦੀ ਬਾਰੇ ਵੀ ਵਿਚਾਰ ਚਰਚਾ ਕੀਤਾ ਜਾਵੇਗਾ। ਫੂਲ ਨੇ ਸਮੂਹ ਸਮਾਜਸੇਵੀ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸੰਘਰਸ਼ ਨੂੰ ਲੰਬਾ ਚਲਾਉਣ ਦੇ ਲਈ ਸਾਨੂੰ ਸਾਰਿਆਂ ਨੂੰ ਸ਼ਾਂਤਮਈ ਅਤੇ ਅਨੁਸ਼ਾਸਨ ਵਿੱਚ ਰਹਿਣਾ ਹੋਵੇਗਾ।