
ਅਗਲੇ ਤਿੰਨ ਦਿਨਾਂ ਤੱਕ ਦਿੱਲੀ ਵਿੱਚ ਸੀਤ ਲਹਿਰ ਦਾ ਪ੍ਰਕੋਪ ਰਹੇਗਾ ਜਾਰੀ
ਨਵੀਂ ਦਿੱਲੀ : ਪਹਾੜਾਂ 'ਤੇ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਸਾਫ ਦਿਖਾਈ ਦੇ ਰਿਹਾ ਹੈ। ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਪੂਰਾ ਉੱਤਰ ਭਾਰਤ ਸੀਤ ਲਹਿਰ ਦੀ ਲਪੇਟ 'ਚ ਹੈ। ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਪੰਜਾਬ, ਹਰਿਆਣਾ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਠੰਢ ਵਧ ਗਈ ਹੈ। ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ 'ਚ ਪਿਛਲੇ ਕਈ ਦਿਨਾਂ ਤੋਂ ਬਰਫਬਾਰੀ ਅਤੇ ਹਵਾਵਾਂ ਚੱਲ ਰਹੀਆਂ ਹਨ।
WINTER
ਮੌਸਮ ਵਿਭਾਗ (IMD) ਮੁਤਾਬਕ ਸ਼ਨੀਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ (ਐਤਵਾਰ) 19 ਦਸੰਬਰ ਨੂੰ ਦਿੱਲੀ ਵਿੱਚ 6 ਡਿਗਰੀ ਤਾਪਮਾਨ ਮਾਪਿਆ ਗਿਆ। ਹਾਲਾਂਕਿ, ਸਫਦਰਜੰਗ ਖੇਤਰ ਵਿੱਚ ਸਵੇਰੇ 7 ਵਜੇ ਪਾਰਾ 4.4 ਡਿਗਰੀ ਤੱਕ ਡਿੱਗ ਗਿਆ, ਜੋ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਦਿਨ ਦਾ ਤਾਪਮਾਨ ਹੈ।
Winter
ਅਗਲੇ ਤਿੰਨ ਦਿਨਾਂ ਤੱਕ ਦਿੱਲੀ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਹੇਗਾ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਤਿੰਨ ਦਿਨਾਂ 'ਚ ਦਿੱਲੀ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 18-19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
Winter
ਐਤਵਾਰ ਨੂੰ ਇਨ੍ਹਾਂ ਸ਼ਹਿਰਾਂ ਵਿੱਚ ਸਵੇਰੇ 8:30 ਵਜੇ ਤਾਪਮਾਨ
ਚੁਰੂ - -2.6
ਗੰਗਾਨਗਰ- 3.5
ਨਾਰਨੌਲ- 1.2
ਹਿਸਾਰ- 2.0
ਸਫਦਰਜੰਗ (ਦਿੱਲੀ)- 4.6