ਅਰਜਨਟੀਨਾ ਤੋਂ ਹਾਰ ਤੋਂ ਬਾਅਦ ਫਰਾਂਸ ਵਿੱਚ ਹਿੰਸਾ, ਪ੍ਰਸ਼ੰਸਕਾਂ ਨੇ ਵਾਹਨਾਂ ਦੀ ਕੀਤੀ ਭੰਨ-ਤੋੜ

By : GAGANDEEP

Published : Dec 19, 2022, 11:15 am IST
Updated : Dec 19, 2022, 3:43 pm IST
SHARE ARTICLE
photo
photo

ਪੁਲਿਸ ਨੇ ਹਿਰਾਸਤ 'ਚ ਲਏ ਕਈ ਪ੍ਰਦਰਸ਼ਨਕਾਰੀ

 

 ਨਵੀਂ ਦਿੱਲੀ:ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ 'ਚ ਅਰਜਨਟੀਨਾ ਤੋਂ ਮਿਲੀ ਹਾਰ ਤੋਂ ਬਾਅਦ ਫਰਾਂਸ ਦੇ ਪ੍ਰਸ਼ੰਸਕ ਨਿਰਾਸ਼ ਹੋ ਗਏ। ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਹਜ਼ਾਰਾਂ ਪ੍ਰਸ਼ੰਸਕਾਂ ਨੇ ਦੰਗੇ ਸ਼ੁਰੂ ਕਰ ਦਿੱਤੇ। ਵਾਹਨਾਂ ਦੀ ਭੰਨ-ਤੋੜ ਕੀਤੀ ਗਈ ਅਤੇ ਅੱਗ ਵੀ ਲਗਾਈ। ਪੈਰਿਸ ਤੋਂ ਇਲਾਵਾ ਇਹ ਹਿੰਸਾ ਹੋਰ ਵੀ ਕਈ ਸ਼ਹਿਰਾਂ ਵਿੱਚ ਫੈਲ ਗਈ।

ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਅੱਥਰੂ ਗੈਸ ਛੱਡਣੀ ਪਈ। ਪੈਰਿਸ ਵਿੱਚ ਹਜ਼ਾਰਾਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਲਿਓਨ, ਨਾਇਸ ਵਿੱਚ ਵੀ ਹਿੰਸਕ ਘਟਨਾਵਾਂ ਵਾਪਰੀਆਂ ਹਨ। ਪੈਰਿਸ ਦੇ ਮਸ਼ਹੂਰ ਚੈਂਪਸ ਐਲੀਸੀਸ ਵਿੱਚ ਵੀ ਪ੍ਰਸ਼ੰਸਕ ਇੱਕ ਦੂਜੇ ਨਾਲ ਭਿੜ ਗਏ।

ਅਧਿਕਾਰੀ ਨੇ ਕਿਹਾ ਕਿ ਫਰਾਂਸ ਦੀ ਜਿੱਤ ਨੂੰ ਦੇਖਣ ਲਈ ਫਰਾਂਸ ਦੇ ਸ਼ਹਿਰਾਂ ਵਿੱਚ ਜਨਤਕ ਥਾਵਾਂ 'ਤੇ ਲੱਖਾਂ ਪ੍ਰਸ਼ੰਸਕ ਇਕੱਠੇ ਹੋਏ ਸਨ। ਹਾਲਾਂਕਿ ਅਰਜਨਟੀਨਾ ਤੋਂ 4-2 ਦੀ ਹਾਰ ਤੋਂ ਬਾਅਦ ਉਹ ਬੇਕਾਬੂ ਹੋ ਗਏ। ਗੁੱਸੇ 'ਚ ਆਏ ਪ੍ਰਸ਼ੰਸਕਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪ੍ਰਸੰਸ਼ਕਾਂ ਨੂੰ ਕਾਬੂ ਕਰਨ ਲਈ ਕਈ ਥਾਵਾਂ 'ਤੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਗਈ।

ਫਾਈਨਲ 'ਚ ਹਾਰ ਤੋਂ ਬਾਅਦ ਫਰਾਂਸ ਦੇ ਖਿਡਾਰੀ ਭਾਵੁਕ ਹੋ ਗਏ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਫਰਾਂਸ ਦੇ ਖਿਡਾਰੀਆਂ ਨੂੰ ਮਿਲਣ ਲਈ ਮੈਦਾਨ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਨਿਰਾਸ਼ ਖਿਡਾਰੀਆਂ ਨੂੰ ਦਿਲਾਸਾ ਦਿੱਤਾ। ਮੈਕਰੋਨ ਨੇ ਫਰਾਂਸ ਦੇ ਸਟ੍ਰਾਈਕਰ ਕਾਇਲੀਅਨ ਐਮਬਾਪੇ ਨੂੰ ਸਮਝਾਇਆ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement