
Winter Vacation Canceled: ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ਦਾ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣਾ ਹੈ
Winter Vacation Canceled: ਹਿਮਾਚਲ ਪ੍ਰਦੇਸ਼ 'ਚ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਆਮ ਤੌਰ 'ਤੇ ਕ੍ਰਿਸਮਿਸ ਅਤੇ ਸਰਦੀਆਂ ਦੇ ਮੌਸਮ ਦੌਰਾਨ ਸਾਰੇ ਸੂਬਿਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਹੁੰਦੀਆਂ ਹਨ। ਪਰ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਇੱਥੋਂ ਦੇ ਸਕੂਲਾਂ ਦਾ ਸ਼ਡਿਊਲ ਬਦਲ ਗਿਆ ਹੈ ਅਤੇ ਹੁਣ ਸਾਰੇ ਸਕੂਲ 31 ਦਸੰਬਰ ਤੱਕ ਨਿਯਮਤ ਤੌਰ 'ਤੇ ਖੁੱਲਣਗੇ। ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ਦਾ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣਾ ਹੈ ਅਤੇ ਕਮਜ਼ੋਰ ਵਿਦਿਆਰਥੀਆਂ ਵੱਲ ਵਿਸ਼ੇਸ਼ ਧਿਆਨ ਦੇਣਾ ਹੈ।
ਸਿੱਖਿਆ ਵਿਭਾਗ ਨੇ ਛੁੱਟੀਆਂ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਲਿਖਿਆ ਹੈ ਕਿ 31 ਦਸੰਬਰ ਤੱਕ ਸਕੂਲ ਆਮ ਵਾਂਗ ਖੁੱਲ੍ਹਣਗੇ। ਹੋਰਨਾਂ ਦਿਨਾਂ ਦੀ ਤਰ੍ਹਾਂ ਸਕੂਲਾਂ ਵਿਚ ਪ੍ਰਾਰਥਨਾ ਸਭਾਵਾਂ, ਨਿਯਮਤ ਕਲਾਸਾਂ ਅਤੇ ਮਿਡ-ਡੇ-ਮੀਲ ਦਾ ਪ੍ਰਬੰਧ ਵੀ ਜਾਰੀ ਰਹੇਗਾ।