J&K Encounter: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, 5 ਅਤਿਵਾਦੀ ਢੇਰ ਤੇ 2 ਜਵਾਨ ਜ਼ਖ਼ਮੀ
Published : Dec 19, 2024, 8:59 am IST
Updated : Dec 19, 2024, 8:59 am IST
SHARE ARTICLE
J&K Encounter latest news in punjabi
J&K Encounter latest news in punjabi

ਦਸ ਦੇਈਏ ਕਿ ਜੰਮੂ-ਕਸ਼ਮੀਰ 'ਚ ਪਿਛਲੇ ਕੁਝ ਦਿਨਾਂ ਤੋਂ ਅਤਿਵਾਦੀ ਘਟਨਾਵਾਂ ਸਾਹਮਣੇ ਆਈਆਂ ਸਨ

 

J&K Encounter latest news in punjabi: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ 5 ਅਤਿਵਾਦੀ ਮਾਰੇ ਗਏ ਹਨ। ਹਾਲਾਂਕਿ ਇਸ ਮੁਕਾਬਲੇ 'ਚ ਦੋ ਜਵਾਨ ਜ਼ਖ਼ਮੀ ਵੀ ਹੋਏ ਹਨ। ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਦੀ ਟੀਮ ਹੁਣ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਅਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਇਹ ਮੁੱਠਭੇੜ ਕੁਲਗਾਮ ਜ਼ਿਲ੍ਹੇ ਦੇ ਬੇਹੀਬਾਗ ਪੀਐਸ ਦੇ ਕੱਦਰ ਪਿੰਡ ਵਿਚ ਹੋਈ। ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ।

ਜਾਣਕਾਰੀ ਦਿੰਦੇ ਹੋਏ ਫ਼ੌਜ ਦੀ ਚਿਨਾਰ ਕੋਰ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਭਾਰਤੀ ਫ਼ੌਜ ਨੇ ਕੁਲਗਾਮ 'ਚ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ। ਸੈਨਿਕਾਂ ਨੇ ਸ਼ੱਕੀ ਗਤੀਵਿਧੀ ਦੇਖੀ। ਅਤਿਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਦੇ ਜਵਾਬ 'ਚ ਜਵਾਨਾਂ ਨੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ।

ਦਸ ਦੇਈਏ ਕਿ ਜੰਮੂ-ਕਸ਼ਮੀਰ 'ਚ ਪਿਛਲੇ ਕੁਝ ਦਿਨਾਂ ਤੋਂ ਅਤਿਵਾਦੀ ਘਟਨਾਵਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘਾਟੀ 'ਚ ਅਤਿਵਾਦ ਵਿਰੋਧੀ ਮੁਹਿੰਮ ਤੇਜ਼ ਕਰ ਦਿਤੀ ਹੈ। ਦੋ ਮਹੀਨੇ ਪਹਿਲਾਂ 28 ਅਕਤੂਬਰ ਨੂੰ ਜੰਮੂ ਦੇ ਅਖਨੂਰ ਇਲਾਕੇ 'ਚ ਸੁਰੱਖਿਆ ਬਲਾਂ ਨੇ ਤਿੰਨ ਅਤਿਵਾਦੀਆਂ ਨੂੰ ਮਾਰ ਦਿਤਾ ਸੀ। ਉਦੋਂ ਅਤਿਵਾਦੀਆਂ ਨੇ ਫ਼ੌਜ ਦੇ ਕਾਫ਼ਲੇ 'ਤੇ ਹਮਲਾ ਕਰ ਦਿਤਾ ਸੀ, ਜਿਸ ਤੋਂ ਬਾਅਦ ਸੁਰਖਿਆ ਬਲਾਂ ਨੇ ਇਲਾਕੇ 'ਚ ਕਾਰਵਾਈ ਸ਼ੁਰੂ ਕਰ ਦਿਤੀ ਸੀ। ਇਸ ਆਪਰੇਸ਼ਨ ਦੌਰਾਨ ਤਿੰਨ ਅਤਿਵਾਦੀ ਮਾਰੇ ਗਏ। ਮਾਰੇ ਗਏ ਅਤਿਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਮਿਲਿਆ ਹੈ।

ਅਧਿਕਾਰੀਆਂ ਨੇ ਦਸਿਆ ਸੀ ਕਿ ਜਦੋਂ ਫ਼ੌਜ ਦੀ ਐਂਬੂਲੈਂਸ ਪਿੰਡ ਵਿੱਚੋਂ ਲੰਘ ਰਹੀ ਸੀ ਤਾਂ ਪਿੰਡ ਵਿਚ ਕੁਝ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ, ਜੋ ਫ਼ੌਜ ਦੀ ਗੱਡੀ 'ਤੇ ਚਲਾਈਆਂ ਗਈਆਂ। ਇਸ ਤੋਂ ਬਾਅਦ ਫ਼ੌਜ ਦੇ ਜਵਾਨਾਂ ਨੇ ਪੁਲਿਸ ਨਾਲ ਮਿਲ ਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਘੇਰ ਲਿਆ ਅਤੇ ਸਰਹੱਦ ਪਾਰ ਤੋਂ ਘੁਸਪੈਠ ਕਰ ਰਹੇ ਅਤਿਵਾਦੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਮੁਹਿੰਮ ਚਲਾਈ, ਜਿਸ 'ਚ ਤਿੰਨ ਅਤਿਵਾਦੀ ਮਾਰੇ ਗਏ।

 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement