Parliament News: ਅੰਬੇਡਕਰ ਮੁੱਦੇ 'ਤੇ ਸੰਸਦ ਕੰਪਲੈਕਸ 'ਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦਾ ਪ੍ਰਦਰਸ਼ਨ

By : PARKASH

Published : Dec 19, 2024, 12:12 pm IST
Updated : Dec 19, 2024, 12:12 pm IST
SHARE ARTICLE
Ruling party and opposition protest in Parliament complex on Ambedkar issue
Ruling party and opposition protest in Parliament complex on Ambedkar issue

Parliament News: ਭਾਜਪਾ ਦਾ ਦੋਸ਼ : ਰਾਹੁਲ ਗਾਂਧੀ ਦੇ ਧੱਕੇ ਨਾਲ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦੇ ਸਿਰ 'ਤੇ ਲੱਗੀ ਸੱਟ 

 

Parliament News: ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ ਬਾਬਾ ਸਾਹਿਬ ਅੰਬੇਡਕਰ 'ਤੇ ਕੀਤੀ ਟਿਪਣੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ ਤਾਂ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਮੁੱਖ ਵਿਰੋਧੀ ਪਾਰਟੀ 'ਤੇ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਨ ਦਾ ਦੋਸ਼ ਲਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਾਲੇ ਕਥਿਤ ਧੱਕਾ-ਮੁੱਕੀ ਵੀ ਹੋਈ।

ਭਾਰਤੀ ਜਨਤਾ ਪਾਰਟੀ ਨੇ ਦੋਸ਼ ਲਾਇਆ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਧੱਕਾ-ਮੁੱਕੀ, ਜਿਸ ਕਾਰਨ ਉਨ੍ਹਾਂ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦੇ ਸਿਰ 'ਤੇ ਸੱਟ ਲੱਗ ਗਈ। ਦੂਜੇ ਪਾਸੇ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਸੰਸਦ ਭਵਨ ਵਿਚ ਦਾਖ਼ਲ ਹੋਣ ਤੋਂ ਰੋਕਿਆ ਅਤੇ ਧੱਕਾ ਦਿਤਾ।

ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੋਸ਼ ਲਗਾਇਆ, ''ਰਾਹੁਲ ਗਾਂਧੀ ਲੜਨ ਲਈ ਵਿਚਕਾਰ ਵਿਚ ਆਏ ਸਨ। ਉਨ੍ਹਾਂ ਵਤੀਰਾ ਗੁੰਡੇ ਵਰਗਾ ਸੀ, ਇਹ ਦੇਸ਼ ਗੁੰਡਿਆਂ ਨੂੰ ਬਰਦਾਸ਼ਤ ਨਹੀਂ ਕਰੇਗਾ। ਉਸ ਨੇ ਸਾਡੇ ਇਕ ਬਜ਼ੁਰਗ ਸੰਸਦ ਮੈਂਬਰ ਨੂੰ ਧੱਕਾ ਦੇ ਕੇ ਸੁੱਟ ਦਿਤਾ।
ਰਾਹੁਲ ਗਾਂਧੀ ਨੇ ਕਿਹਾ, “ਮੈਂ ਅੰਦਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਭਾਜਪਾ ਦੇ ਸੰਸਦ ਮੈਂਬਰ ਮੈਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ, ਮੈਨੂੰ ਧਮਕੀਆਂ ਦੇ ਰਹੇ ਸਨ।'' ਉਨ੍ਹਾਂ ਕਿਹਾ ਕਿ ਮੁੱਖ ਮੁੱਦਾ ਇਹ ਹੈ ਕਿ ਸੰਵਿਧਾਨ ਅਤੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement