Parliament News: ਧੱਕਾ-ਮੁੱਕੀ 'ਚ ਜ਼ਖ਼ਮੀ ਹੋਏ ਭਾਜਪਾ ਦੇ ਦੋ ਸੰਸਦ ਮੈਂਬਰ ਹਸਪਤਾਲ ਵਿਚ ਦਾਖ਼ਲ

By : PARKASH

Published : Dec 19, 2024, 1:49 pm IST
Updated : Dec 19, 2024, 1:49 pm IST
SHARE ARTICLE
Two BJP MPs injured in scuffle admitted to hospital
Two BJP MPs injured in scuffle admitted to hospital

Parliament News: ਜੇਕਰ ਰਾਹੁਲ ਗਾਂਧੀ ਹਰਿਆਣਾ ਤੇ ਮਹਾਰਾਸ਼ਟਰ 'ਚ ਹਾਰ ਗਏ ਹਨ ਤਾਂ ਉਹ ਸੰਸਦ 'ਚ ਕਿਉਂ ਕੱਢ ਰਹੇ ਅਪਣਾ ਗੁੱਸਾ ? : ਚੌਹਾਨ

 

Parliament News: ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਰਾਜ ਸਭਾ ਵਿਚ ਡਾ: ਭੀਮ ਰਾਓ ਅੰਬੇਡਕਰ ਬਾਰੇ ਦਿਤੇ ਬਿਆਨ ਦਾ ਵੀਰਵਾਰ ਨੂੰ ਸੰਸਦ ਦੇ ਗੇਟ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਧੱਕਾ-ਮੁੱਕੀ ਹੋਣ ਤੋਂ ਬਾਅਦ ਸਦਨ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋ ਸੰਸਦ ਮੈਂਬਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ।

ਇਸ ਮਾਮਲੇ ਬਾਰੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, “ਇਹ ਸੰਸਦੀ ਇਤਿਹਾਸ ਦਾ ਕਾਲਾ ਦਿਨ ਹੈ। ਲੋਕਤੰਤਰ ਦੇ ਟੁਕੜੇ-ਟੁਕੜੇ ਹੋ ਕਰ ਦਿਤੇ ਗਏ। ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਗੁੰਡਾਗਰਦੀ ਵਰਗੀ ਹੋਰ ਕੋਈ ਮਿਸਾਲ ਨਹੀਂ ਹੈ। ਅਜਿਹਾ ਆਚਰਣ ਭਾਰਤ ਦੇ ਸੰਸਦੀ ਇਤਿਹਾਸ ਵਿਚ ਕਦੇ ਨਹੀਂ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਹਰਿਆਣਾ ਅਤੇ ਮਹਾਰਾਸ਼ਟਰ 'ਚ ਹਾਰ ਗਏ ਹਨ ਤਾਂ ਉਹ ਸੰਸਦ ਵਿਚ ਅਪਣਾ ਗੁੱਸਾ ਕਿਉਂ ਕੱਢ ਰਹੇ ਹਨ? ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇ ਭਾਸ਼ਣ ਨੇ ਕਾਂਗਰਸ ਦਾ ਪਰਦਾਫ਼ਾਸ਼ ਕਰ ਦਿਤਾ ਹੈ। ਇਸ ਤੋਂ ਉਹ ਇੰਨੇ ਨਿਰਾਸ਼ ਹੋ ਗਏ ਹਨ ਕਿ ਹੁਣ ਉਨ੍ਹਾਂ ਨੇ ਗੁੰਡਾਗਰਦੀ ਦਾ ਸਹਾਰਾ ਲਿਆ ਹੈ। ਅਸੀਂ ਇਸ ਗੁੰਡਾਗਰਦੀ ਦੀ ਨਿੰਦਾ ਕਰਦੇ ਹਾਂ।”

ਭਾਜਪਾ ਅਤੇ ਇੰਡੀਆ ਗਰੁੱਪ ਦੇ ਸੰਸਦ ਮੈਂਬਰ ਸਵੇਰੇ 11 ਵਜੇ ਸੰਸਦ ਭਵਨ ਦੇ ਗੇਟ 'ਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਤਸਵੀਰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਇਸ ਝੜਪ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅਤੇ ਮੁਕੇਸ਼ ਰਾਜਪੂਤ ਡਿੱਗ ਕੇ ਜ਼ਖ਼ਮੀ ਹੋ ਗਏ। ਸਾਰੰਗੀ ਦੇ ਸਿਰ 'ਤੇ ਸੱਟ ਲੱਗੀ ਹੈ। ਸਾਰੰਗੀ ਨੂੰ ਵ੍ਹੀਲ ਚੇਅਰ 'ਤੇ ਅਤੇ ਰਾਜਪੂਤ ਨੂੰ ਸਟ੍ਰੈਚਰ 'ਤੇ ਐਂਬੂਲੈਂਸ ਵਿਚ ਲਿਜਾਇਆ ਗਿਆ।

ਸਾਰੰਗੀ ਨੇ ਕਿਹਾ ਕਿ ਉਹ ਪੌੜੀਆਂ ਦੇ ਕੋਲ ਖੜ੍ਹਾ ਸੀ ਜਦੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆ ਕੇ ਇਕ ਸੰਸਦ ਮੈਂਬਰ ਨੂੰ ਧੱਕਾ ਦਿਤਾ ਜੋ ਮੇਰੇ 'ਤੇ ਡਿਗਿਆ, ਜਿਸ ਕਾਰਨ ਉਹ ਵੀ ਡਿੱਗ ਪਿਆ। ਬਾਅਦ 'ਚ ਦੋਵੇਂ ਜ਼ਖ਼ਮੀ ਸੰਸਦ ਮੈਂਬਰਾਂ ਨੂੰ ਇੱਥੋਂ ਦੇ ਡਾਕਟਰ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ। ਪਤਾ ਲੱਗਾ ਹੈ ਕਿ ਰਾਜਪੂਤ ਨੂੰ ਆਈ.ਸੀ.ਯੂ. 'ਚ ਦਾਖ਼ਲ ਕੀਤਾ ਗਿਆ ਹੈ 

ਸੰਸਦੀ ਮਾਮਲਿਆਂ, ਕਾਨੂੰਨ ਅਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਝੜਪ ਵਿਚ ਦੋ ਆਗੂ ਜ਼ਖ਼ਮੀ ਹੋ ਗਏ। 4-5 ਹੋਰ ਸੰਸਦ ਮੈਂਬਰਾਂ ਨੇ ਇਸ ਬਾਰੇ ਸ਼ਿਕਾਇਤ ਕੀਤੀ ਹੈ...ਸਾਰੇ ਸੰਸਦ ਮੈਂਬਰਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ। ਉਨ੍ਹਾਂ (ਰਾਹੁਲ ਗਾਂਧੀ) ਨੇ ਸਰੀਰਕ ਹਿੰਸਾ ਕੀਤੀ ਅਤੇ ਸਾਰੰਗੀ ਦੀ ਹਾਲਤ ਦੇਖਣ ਵੀ ਨਹੀਂ ਗਏ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement