
ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਰੋਕਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ ।
ਨਵੀਂ ਦਿੱਲੀ , ( ਚਰਨਜੀਤ ਸਿੰਘ ਸੁਰਖ਼ਾਬ ) : ਕਿਸਾਨ ਆਗੂ ਸੁਰਜੀਤ ਸਿੰਘ ਫੂਲ ਲਈ ਦਿੱਲੀ ਬਾਰਡਰ ‘ਤੇ ਕੇਂਦਰ ਸਰਕਾਰ ਦੇ ਖਿਲਾਫ਼ ਵਰਦਿਆਂ ਕਿਹਾ ਕਿ ਛੱਬੀ ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਹਰ ਹਾਲ ਵਿੱਚ ਹੋਵੇਗੀ ਕੇਂਦਰ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ । ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਰੋਕਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ । ਕਿਸਾਨ ਟਰੈਕਟਰ ਪਰੇਡ ਹਰ ਹਾਲਤ ਵਿੱਚ ਕਰਨਗੇ ।
Farmer protestਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਰ ਵਾਰ ਮੀਟਿੰਗਾਂ ਕਰ ਰਹੀ ਹੈ ਪਰ ਮਸਲੇ ਦਾ ਹੱਲ ਨਹੀਂ ਕੱਢ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਅਜਿਹੀ ਦਿੱਖ ਬਣਾਉਣਾ ਚਾਹੁੰਦੀ ਹੈ, ਜਿਸ ਵਿਚ ਕਿਸਾਨਾਂ ਨੂੰ ਗ਼ੈਰ ਜ਼ਿੰਮੇਵਾਰ ਦਰਸਾਇਆ ਜਾ ਸਕੇ । ਫੂਲ ਨੇ ਕਿਹਾ ਕਿ ਕੇਂਦਰ ਸਰਕਾਰ ਥਕਾਊ ਅਤੇ ਭਜਾਓ ਦੀ ਨੀਤੀ ‘ਤੇ ਚੱਲ ਰਹੀ ਹੈ , ਸਰਕਾਰ ਸਮਝਦੀ ਹੈ ਕਿ ਕਿਸਾਨ ਥੱਕ ਹਾਰ ਕੇ ਮੋਰਚਾ ਛੱਡ ਕੇ ਭੱਜ ਜਾਣਗੇ । ਕੇਂਦਰ ਸਰਕਾਰ ਨੂੰ ਇਸ ਗੱਲ ਦਾ ਭੁਲੇਖਾ ਹੈ ਕਿ ਕਿਸਾਨ ਮੋਰਚਾ ਛੱਡ ਕੇ ਚਲੇ ਜਾਣਗੇ ।
PM Modiਸੁਰਜੀਤ ਫੂਲ ਨੇ ਕਿਹਾ ਕਿ ਮੋਰਚੇ ‘ਚ ਲਗਾਤਾਰ ਖੁਦਕੁਸ਼ੀਆਂ ਦੇ ਵਧਣ ਦਾ ਕਾਰਨ ਕੇਂਦਰ ਸਰਕਾਰ ਵੱਲੋਂ ਕਿਸੇ ਫ਼ੈਸਲੇ ‘ਤੇ ਨਾ ਪਹੁੰਚਾਉਣਾ ਹੈ , ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਵਿੱਚ ਨਿਰਾਸ਼ਾ ਪੈਦਾ ਕਰਨ ਦੀ ਕੋਸ਼ਿਸ ਕਰ ਰਹੀ ਹੈ , ਪਰ ਦੇਸ਼ ਕਿਸਾਨ ਸਰਕਾਰ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਆਉਣਗੇ । ਦੇਸ਼ ਦੇ ਕਿਸਾਨ ਲੰਬਾ ਸੰਘਰਸ਼ ਲੜਨ ਦਾ ਮਨ ਬਣਾ ਚੁੱਕੇ ਹਨ । ਕਾਲੇ ਕਾਨੂੰਨ ਰੱਦ ਕਰਵਾਕੇ ਹੀ ਵਾਪਸ ਜਾਣਗੇ ।