
ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਪਟੀਸ਼ਨ ਵਾਪਸ ਲੈਣ ਦੇ ਹੁਕਮ ਵੀ ਦਿੱਤੇ ਹਨ।
ਨਵੀਂ ਦਿੱਲੀ- ਕਿਸਾਨਾਂ ਦੀ 26 ਜਨਵਰੀ ਨੂੰ ਹੋਣ ਜਾ ਰਹੀ ਟਰੈਕਟਰ ਰੈਲੀ ਸਬੰਧੀ ਦਿੱਲੀ ਪੁਲਿਸ ਦੀ ਅਪੀਲ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਖ਼ਤਮ ਹੋ ਗਈ ਹੈ। ਇਸ ਦੌਰਾਨ ਟਰੈਕਟਰ ਪਰੇਡ ’ਤੇ ਸੁਪਰੀਮ ਕੋਰਟ ਵੱਲੋਂ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਫਿਰ ਕਿਹਾ, ਦਿੱਲੀ ਪੁਲਿਸ ਨੂੰ ਕਿਸਾਨ ਟਰੈਕਟਰ ਰੈਲੀ ਬਾਰੇ ਖ਼ੁਦ ਫੈਸਲਾ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਪਟੀਸ਼ਨ ਵਾਪਸ ਲੈਣ ਦੇ ਹੁਕਮ ਵੀ ਦਿੱਤੇ ਹਨ।
- ਪੁਲਿਸ ਖੁਦ ਵੇਖੇ ਕਿ ਇਸ ਬਾਰੇ ਕੀ ਕਰਨਾ ਹੈ। ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਉੱਪਰ ਰੋਕ ਲਾਉਣ ਲਈ ਪਟੀਸ਼ਨ ਪਾਈ ਸੀ। ਕਮੇਟੀ ਬਾਰੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਚੀਫ਼ ਜਸਟਿਸ ਨੇ ਸਖਤ ਟਿੱਪਣੀ ਕੀਤੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਬਾਰੇ ਬਣੀ ਕਮੇਟੀ ’ਤੇ ਸਵਾਲ ਚੁੱਕਣ ਠੀਕ ਨਹੀਂ ਹੈ। ਉਹ ਸਾਰੇ ਆਪਣੇ ਖੇਤਰਾਂ ਵਿਚ ਮਾਹਿਰ ਹਨ।
- ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਉਹ ਆਪਣੀ ਟਰੈਕਟਰ ਰੈਲੀ ਨਾਲ ਗਣਤੰਤਰ ਦਿਵਸ ਮਨਾਉਣ ਜਾ ਰਹੇ ਹਨ ਅਤੇ ਸ਼ਾਂਤੀ ਭੰਗ ਨਹੀਂ ਕਰਨਗੇ। ਸੀਜੇਆਈ ਨੇ ਕਿਹਾ ਕਿ ਕਿਰਪਾ ਕਰਕੇ ਨਾਗਰਿਕਾਂ ਨੂੰ ਦਿੱਲੀ ਸ਼ਾਂਤੀ ਦਾ ਭਰੋਸਾ ਦਿਵਾਓ। ਅਦਾਲਤ ਵਜੋਂ ਅਸੀਂ ਆਪਣੀ ਚਿੰਤਾ ਜ਼ਾਹਰ ਕਰ ਰਹੇ ਹਾਂ।
- ਭੂਸ਼ਣ ਨੇ ਕਿਹਾ ਕਿ ਕਿਸਾਨਾਂ ਨੇ ਕਿਹਾ ਹੈ ਕਿ ਸ਼ਾਂਤੀ ਰਹੇਗੀ। ਸੀ ਜੇ ਆਈ ਨੇ ਟਰੈਕਟਰ ਰੈਲੀ ਬਾਰੇ ਕਿਹਾ ਕਿ ਭੂਸ਼ਣ ਨੂੰ ਆਪਣੇ ਕਲਾਇੰਟ ਨਾਲ ਗੱਲ ਕਰਨੀ ਚਾਹੀਦੀ ਹੈ ਕਿ ਸਭ ਕੁਝ ਸ਼ਾਂਤਮਈ ਕਿਵੇਂ ਹੋਵੇਗਾ? ਏਜੀ ਨੇ ਕਿਹਾ ਕਿ ਕਰਨਾਲ ਦੇ ਕਿਸਾਨਾਂ ਨੇ ਪੰਡਾਲ ਨੂੰ ਤੋੜਿਆ। ਕਾਨੂੰਨ ਵਿਵਸਥਾ ਨੂੰ ਲੈ ਕੇ ਸਮੱਸਿਆ ਹੋਈ ਸੀ, ਸੀਜੇਆਈ ਨੇ ਕਿਹਾ ਕਿ ਅਸੀਂ ਇਸ ‘ਤੇ ਹੁਣ ਕੁਝ ਨਹੀਂ ਕਹਿਣਾ ਚਾਹੁੰਦੇ।
ਅਦਾਲਤ ਨੇ ਕਿਹਾ ਕਿ ਜੋ ਕਮੇਟੀ ਵਿੱਚ ਸ਼ਾਮਲ ਹਨ ਉਹ ਆਪਣੇ ਖੇਤਰ ਦੇ ਮਾਹਰ ਹਨ। ਜੋ ਲੋਕ ਉਸਦੀ ਆਲੋਚਨਾ ਕਰ ਰਹੇ ਹਨ ਉਹ ਕਾਬਲੀਅਤ ਨਹੀਂ ਰੱਖਦੇ, ਕੀ ਤੁਸੀਂ ਉਨ੍ਹਾਂ ਨੂੰ ਦੋਸ਼ੀ ਠਹਿਰਾ ਰਹੇ ਹੋ? ਅੱਜ ਦੀ ਸੁਣਵਾਈ ਵਿੱਚ ਜਸਟਿਸ ਬੋਪੰਨਾ ਤੇ ਵੀ ਰਾਮਸੂਬਰਾਮਨੀਅਮ ਦੀ ਥਾਂ ਜਸਟਿਸ ਐਲ ਨਾਗੇਸਵਰਾ ਰਾਓ ਅਤੇ ਵਿਨੀਤ ਸਰਨ ਮੌਜੂਦ ਹਨ।