
ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਧੱਕਾ ਕਰਦੀ ਆ ਰਹੀ ਹੈ, ਕਿਸਾਨਾਂ ਦਾ ਅੰਦੋਲਨ ਸ਼ੁਰੂ ਤੋਂ ਹੀ ਸ਼ਾਤਮਈ ਰਿਹਾ ਹੈ
ਨਵੀਂ ਦਿੱਲੀ, ( ਮਨੀਸ਼ਾ ) : ਦਿੱਲੀ ਬਾਰਡਰ ‘ਤੇ ਪਹੁੰਚੇ ਬਾਲੀਵੁੱਡ ਅਦਾਕਾਰਾ ਗੁਲ ਪਨਾਗ ਨੇ ਕੇਂਦਰ ਸਰਕਾਰ ‘ਤੇ ਵਰਦਿਆਂ ਕਿਹਾ ਕਿ ਐਨਆਈਏ ਵੱਲੋਂ ਭੇਜੇ ਗਏ ਨੋਟਿਸਾਂ ਤੋਂ ਸਰਕਾਰ ਦੀ ਨੀਅਤ ਬਿਲਕੁਲ ਸਪਸ਼ਟ ਹੋ ਗਈ ਹੈ । ਗੁਲ ਪਨਾਗ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਨ ਆਈ ਏ ਵਲੋਂ ਭੇਜੇ ਗਏ ਨੋਟਿਸਾਂ ਨਾਲ ਕਿਸਾਨ ਆਗੂਆਂ ਅਤੇ ਕਿਸਾਨ ਲਹਿਰ ਦੇ ਹਮਦਰਦਾਂ ਨੂੰ ਡਰਾਉਂਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਹੜਾ ਕੇਂਦਰ ਸਰਕਾਰ ਦਾ ਬਹੁਤ ਹੀ ਨਿੰਦਣਯੋਗ ਹਰਕਤ ਹੈ ।
photoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਧੱਕਾ ਕਰਦੀ ਆ ਰਹੀ ਹੈ, ਕਿਸਾਨਾਂ ਦਾ ਅੰਦੋਲਨ ਸ਼ੁਰੂ ਤੋਂ ਹੀ ਸ਼ਾਤਮਈ ਰਿਹਾ ਹੈ , ਸਰਕਾਰ ਵਾਰ ਵਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਪਨਾਗ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਖਿਲਾਫ ਸਰਕਾਰ ਅਤੇ ਨੈਸ਼ਨਲ ਮੀਡੀਆ ਜੋਰ ਸ਼ੋਰ ਨਾਲ ਪ੍ਰਚਾਰ ਕਰ ਰਿਹਾ ਹੈ ।
photoਗੁਲ ਪਨਾਗ ਨੇ ਕਿਹਾ ਕਿਸਾਨ ਅੰਦੋਲਨ ਵਿਚ ਕਲਾਕਾਰ ਭਾਈਚਾਰੇ ਦਾ ਵੀ ਅਹਿਮ ਰੋਲ ਹੈ , ਪੰਜਾਬੀ ਕਲਾਕਾਰਾਂ ਨੇ ਕਿਸਾਨੀ ਲਹਿਰ ਨੂੰ ਸਿਖਰ ‘ਤੇ ਲੈ ਕੇ ਜਾਣ ਦੇ ਲਈ ਆਪਣੀ ਕਲਾਕਾਰੀ ਰਾਹੀਂ ਅਹਿਮ ਯਤਨ ਕੀਤੇ ਹਨ . ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਦੇ ਨਾਲ ਹੀ ਕਲਾਕਾਰਾਂ ਦਾ ਭਵਿੱਖ ਜੁੜਿਆ ਹੋਇਆ ਹੈ, ਜੇਕਰ ਪੰਜਾਬ ਦਾ ਕਿਸਾਨ ਹੀ ਨਾ ਰਿਹਾ ਤਾਂ ਕਲਾਕਾਰ ਭਾਈਚਾਰਾ ਜੀ ਆਪ ਹੀ ਖ਼ਤਮ ਹੋ ਜਾਵੇ।
Farmer protestਗੁਲ ਪਨਾਗ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਕਿਸਾਨ ਪਰੇਡ ਕਰਨਾ ਕਿਸਾਨਾਂ ਦਾ ਮੁੱਢਲਾ ਅਧਿਕਾਰ ਹੈ ਜਿਸ ਨੂੰ ਕੋਈ ਵੀ ਨਹੀਂ ਰੋਕ ਸਕਦਾ । ਉਨ੍ਹਾਂ ਕਿਹਾ ਕਿ ਦੇਸ਼ ਕਿਸਾਨ ਤਿੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਮਨ ਬਣਾ ਚੁੱਕੇ ਹਨ । ਦੇਸ਼ ਕਿਸਾਨ ਸਰਕਾਰ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਆਉਣਗੇ । ਕਿਸਾਨ ਲੰਬਾ ਸੰਘਰਸ਼ ਲੜਨ ਦਾ ਮਨ ਬਣਾ ਚੁੱਕੇ ਹਨ ।