ਯੂਪੀ ਚੋਣਾਂ ਲਈ ਕਾਂਗਰਸ ਦੀ ਦੂਜੀ ਸੂਚੀ ਜਾਰੀ, 16 ਹੋਰ ਔਰਤਾਂ ਨੂੰ ਦਿੱਤੀ ਟਿਕਟ 
Published : Jan 20, 2022, 3:44 pm IST
Updated : Jan 20, 2022, 3:44 pm IST
SHARE ARTICLE
Priyanka Gandhi
Priyanka Gandhi

50 ਮਹਿਲਾਵਾਂ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਸੀ।

 

ਉੱਤਰ ਪ੍ਰਦੇਸ਼ - ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਮੇਤ ਭਾਰਤ ਦੇ 5 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਭਖੀ ਹੋਈ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੇ ਯੂਪੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਵੀਰਵਾਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਕਾਂਗਰਸ ਨੇ ਆਪਣੇ 41 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

2022 elections2022 elections

ਇੰਨ੍ਹਾਂ 41 ਉਮੀਦਵਾਰਾਂ ਵਿਚ 16 ਮਹਿਲਾ ਉਮੀਦਵਾਰ ਵੀ ਸ਼ਾਮਿਲ ਹਨ। ਕਾਂਗਰਸ ਦੇ ਦੂਜੀ ਸੂਚੀ ਜਾਰੀ ਕਰਦਿਆਂ 16 ਮਹਿਲਾਵਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾ ਕਾਂਗਰਸ ਪਾਰਟੀ ਨੇ 125 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਜਿਨ੍ਹਾਂ ਵਿਚੋਂ 50 ਮਹਿਲਾਵਾਂ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਸੀ।

Priyanka Gandhi Priyanka Gandhi

ਦੱਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ‘ਲੜਕੀ ਹਾਂ, ਲੜ ਸਕਦੀ ਹਾਂ’ ਦੇ ਤਹਿਤ ਇੱਕ ਮੁਹਿੰਮ ਚਲਾਈ ਜਾ ਰਹੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵਾਅਦਾ ਕੀਤਾ ਸੀ ਕਿ ਉਹ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 40 ਫੀਸਦੀ ਟਿਕਟ ਮਹਿਲਾਵਾਂ ਨੂੰ ਦੇਣਗੇ ਯਾਨੀ ਕਿ 40 ਫੀਸਦੀ ਮਹਿਲਾਵਾਂ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਦੇ ਵਿਚ ਉਤਾਰਿਆ ਜਾਵੇਗਾ। ਯੂਪੀ ਚੋਣਾਂ ਲਈ ਕਾਂਗਰਸ ਨੇ ਪਹਿਲੀ ਸੂਚੀ ਅਤੇ ਦੂਜੀ ਸੂਚੀ ਸਮੇਤ ਕੁੱਲ 166 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੌਰਾਨ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ 66 ਔਰਤਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement