
ਕੋਰੋਨਾ ਲਗਾਤਾਰ ਪਸਾਰ ਰਿਹਾ ਪੈਰ
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਚੰਡੀਗੜ੍ਹ 'ਚ ਵੀ ਕੋਰੋਨਾ ਲਗਾਤਾਰ ਫੈਲ ਰਿਹਾ ਹੈ। ਇਸ ਦੇ ਨਾਲ ਹੀ ਸੈਕਟਰ 17 ਸਥਿਤ ਰਜਿਸਟਰੀ ਅਤੇ ਲਾਇਸੈਂਸਿੰਗ ਅਥਾਰਟੀ ਦੇ ਦਫ਼ਤਰ ਦੇ ਲਗਭਗ ਸਾਰੇ ਸਟਾਫ਼ ਵਿੱਚ ਵੀ ਕੋਰੋਨਾ ਦੀ ਪੁਸ਼ਟੀ ਹੋਈ ਹੈ।
Coronavirus
ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਆਏ ਸਟਾਫ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਇਸ ਦੌਰਾਨ ਲਾਇਸੈਂਸ ਲੈਣ ਆਏ ਲੋਕਾਂ ਨੂੰ ਬਾਹਰ ਕੱਢ ਦਿੱਤਾ ਗਿਆ।
Corona Virus
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਲਗਾਤਾਰ ਆਪਣੇ ਪਾਰ ਪਸਾਰ ਰਿਹਾ ਹੈ। ਦੇਸ਼ ਵਿਚ ਇਕ ਦਿਨ ਵਿਚ ਕੋਰੋਨਾ ਦੇ 2,82,970 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,70,01,241 ਹੋ ਗਈ ਹੈ। ਲਾਗ ਦੇ ਕੁਲ ਮਾਮਲਿਆਂ ਚ ਕੋਰੋਨਾ ਵਾਇਰਸ ਦੇ ਓਮੀਕ੍ਰੋਮ ਰੂਪ ਦੇ 8,961 ਮਾਮਲੇ ਵੀ ਸ਼ਾਮਲ ਹਨ।