
ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਬੀਤੇ ਦਿਨ ਉਹਨਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਚੈੱਕਅਪ ਲਈ ਲਿਆਂਦਾ ਗਿਆ ਸੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਉਹਨਾਂ ਦੀ ਸਿਹਤ ਦਾ ਹਾਲ ਜਾਣਿਆ।
ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਬੀਤੇ ਦਿਨ ਉਹਨਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਚੈੱਕਅਪ ਲਈ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਵਲੋਂ ਉਹਨਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜੋ ਕਿ ਪਾਜ਼ੇਟਿਵ ਆਇਆ ਹੈ।