ਦਿੱਲੀ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ: ਗੈਂਗਸਟਰ ਲੰਡਾ ਹਰੀਕੇ ਦੇ ਦੋ ਕਰੀਬੀ ਕੀਤੇ ਗ੍ਰਿਫ਼ਤਾਰ

By : KOMALJEET

Published : Jan 20, 2023, 8:46 pm IST
Updated : Jan 20, 2023, 8:46 pm IST
SHARE ARTICLE
Two aides of terrorist Landa Harike arrested
Two aides of terrorist Landa Harike arrested

ਲੰਡਾ ਹਰੀਕੇ ਦੇ ਇਸ਼ਾਰੇ 'ਤੇ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਸਮੇਤ ਦਿੰਦੇ ਸਨ ਕਈ ਵਾਰਦਾਤਾਂ ਨੂੰ ਅੰਜਾਮ 

ਰਾਜਨ ਭੱਟੀ ਅਤੇ ਕੰਵਲਜੀਤ ਸਿੰਘ ਚੀਨਾ ਵਜੋਂ ਹੋਈ ਪਛਾਣ 
ਨਵੀਂ ਦਿੱਲੀ :
 ਦਿੱਲੀ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਵੇਂ ਗੈਂਗਸਟਰ ਲੰਡਾ ਹਰੀਕੇ ਦੇ ਕਰੀਬੀ ਦੱਸੇ ਜਾ ਰਹੇ ਹਨ। ਅੱਤਵਾਦੀ ਨੈੱਟਵਰਕ 'ਤੇ ਪਲਟਵਾਰ ਕਾਰਵਾਈ ਕਰਦੇ ਹੋਏ ਪੁਲਿਸ ਨੇ ਰਾਜਨ ਭੱਟੀ ਅਤੇ ਚੀਨਾ ਨਾਮ ਦੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਨਸ਼ੇ ਦੀ ਸਪਲਾਈ ਦਾ ਕੰਮ ਕਰਦੇ ਹਨ। ਇਸ ਦੇ ਨਾਲ ਹੀ ਉਹ ਪੰਜਾਬ ਤੋਂ ਲੰਡਾ ਹਰੀਕੇ ਦਾ ਨੈੱਟਵਰਕ ਚਲਾ ਰਹੇ ਸਨ। ਰਾਜਨ ਭੱਟੀ ਗੁਰਦਾਸਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਰਾਜਨ ਭੱਟੀ ਦੇ ਨਾਮ 'ਤੇ 15 ਤੋਂ ਵੱਧ ਅਪਰਾਧ ਹਨ ਅਤੇ ਉਸ 'ਤੇ 153, 153-ਏ, 120-ਬੀ ਆਈਪੀਸੀ, 25 ਆਰਮਜ਼ ਐਕਟ ਤਹਿਤ ਹੋਰ ਕਈ ਧਾਰਾਵਾਂ ਵਿਚ ਲੋੜੀਂਦਾ ਚੱਲ ਰਿਹਾ ਸੀ। ਇਹ ਐਫਆਈਆਰ ਲੰਡਾ ਹਰੀਕੇ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਸਬੰਧ ਵਿੱਚ ਹੈ।

ਮੁਲਜ਼ਮ ਰਾਜਨ ਭੱਟੀ ਵੱਲੋਂ ਕੀਤੇ ਖੁਲਾਸੇ ਅਤੇ ਤਕਨੀਕੀ ਵਿਸ਼ਲੇਸ਼ਣ ਦੇ ਆਧਾਰ 'ਤੇ ਪੰਜਾਬ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੰਵਲਜੀਤ ਸਿੰਘ ਉਰਫ਼ ਛੀਨਾ ਵਾਸੀ ਮੱਖੂ, ਫ਼ਿਰੋਜ਼ਪੁਰ, ਪੰਜਾਬ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਰਾਜਨ ਭੱਟੀ ਪੰਜਾਬ ਵਿੱਚ ਡਰੋਨ ਰਾਹੀਂ ਛੱਡੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਪ੍ਰਾਪਤ ਕਰਨ ਅਤੇ ਅੱਗੇ ਵਧਾਉਣ ਲਈ ਛੀਨਾ ਨੂੰ ਸੰਭਾਲ ਰਿਹਾ ਸੀ। ਰਾਜਨ ਹੱਟੀ ਅਤੇ ਛੀਨਾ ਪੰਜਾਬ ਤੋਂ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਫੈਲੇ ਲੰਡਾ ਹਰੀਕੇ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।  

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਸਨ। ਇਸ ਬਾਰੇ ਦਿੱਲੀ ਪੁਲਿਸ ਨੂੰ ਪਤਾ ਲੱਗਾ, ਜਿਸ ਤੋਂ ਬਾਅਦ ਸਾਂਝੀ ਮੁਹਿੰਮ ਦੌਰਾਨ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  ਹਾਲਾਂਕਿ ਇਸ 'ਚ ਦੋਸ਼ੀਆਂ ਨੇ ਗੋਲੀਬਾਰੀ ਵੀ ਕੀਤੀ, ਜਿਸ 'ਚ ਦਿੱਲੀ ਪੁਲਿਸ ਦੇ 1 ਕਾਂਸਟੇਬਲ ਦੀ ਲੱਤ 'ਚ ਵੀ ਗੋਲੀ ਲੱਗੀ ਹੈ। ਜ਼ਖਮੀ ਕਾਂਸਟੇਬਲ ਦੀ ਪਛਾਣ ਯੋਗੇਸ਼ ਵਜੋਂ ਹੋਈ ਹੈ। ਵੱਖ-ਵੱਖ ਮਾਮਲਿਆਂ ਵਿੱਚ ਸਟੇਟ ਸਪੈਸ਼ਲ ਸੈੱਲ ਨੂੰ ਲੋੜੀਂਦੇ ਮੁਲਜ਼ਮ ਰਾਜਨ ਭੱਟੀ ਖ਼ਿਲਾਫ਼ 15 ਤੋਂ ਵੱਧ ਕੇਸ ਦਰਜ ਹਨ। ਇਨ੍ਹਾਂ ਕੋਲੋਂ ਦੋ ਚਾਈਨੀਜ਼ ਪਿਸਤੌਲ ਬਰਾਮਦ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement