
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ
ਏਟਾਹ : ਉੱਤਰ ਪ੍ਰਦੇਸ਼ ਦੇ ਏਟਾਹ ਜ਼ਿਲ੍ਹੇ ਵਿੱਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ। ਸੂਚਨਾ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ੋਇਹ ਵੀ ਪੜ੍ਹੋ -ਹਿਮਾਚਲ 'ਚ ਵਾਪਰੇ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਦੋ ਮਾਵਾਂ ਦੇ ਪੁੱਤਾਂ ਦੀ ਹੋਈ ਮੌਤ
ਇਹ ਹਾਦਸਾ ਪਿਲੁਆ ਥਾਣਾ ਖੇਤਰ ਦੇ ਅਧੀਨ ਜੀਟੀ ਰੋਡ 'ਤੇ ਵਾਪਰਿਆ। ਇੱਥੇ ਪਿਲੁਆ ਬਾਈਪਾਸ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ 'ਚ ਸਵਾਰ 8 ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢਿਆ।
ੋਇਹ ਵੀ ਪੜ੍ਹੋ- ਮਮਤਾ ਹੋਈ ਸ਼ਰਮਸਾਰ, ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਸਾਲਾ ਬੱਚੇ ਦਾ ਕਤਲ ਕਰਕੇ ਟਰੇਨ ਤੋਂ ਸੁੱਟੀ ਲਾਸ਼
ਪੁਲਿਸ ਸਾਰਿਆਂ ਨੂੰ ਲੈ ਕੇ ਜ਼ਿਲਾ ਹਸਪਤਾਲ ਪਹੁੰਚੀ। ਰਫੀਕ ਖਾਨ (68) ਅਤੇ ਜਾਵਿਦ ਅਹਿਮਦ (71) ਨੂੰ ਡਾਕਟਰਾਂ ਨੇ ਜਾਂਚ ਤੋਂ ਬਾਅਦ ਮ੍ਰਿਤਕ ਐਲਾਨ ਦਿੱਤਾ। ਜਦਕਿ ਰਫੀਕ ਖਾਨ ਦੀ ਪਤਨੀ ਨਿਸਾਰ ਸੁਲਤਾਨਾ ਅਤੇ ਉਸ ਦੇ ਬੇਟੇ ਮੋਸੀਨ ਖਾਨ (38) ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅਲੀਗੜ੍ਹ ਰੈਫਰ ਕਰ ਦਿੱਤਾ ਗਿਆ। ਕਾਰ ਵਿਚ ਸਵਾਰ ਸਾਰੇ ਲੋਕ ਇਕ ਸ਼ੋਕ ਸਭਾ ਵਿਚ ਸ਼ਾਮਲ ਹੋਣ ਲਈ ਦਿੱਲੀ ਤੋਂ ਸ਼ਮਸ਼ਾਬਾਦ ਜਾ ਰਹੇ ਸਨ।