CM ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਈ ਪੰਜਾਬ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਮੀਟਿੰਗ, ਪਾਰਟੀ ਦੇ ਕਈ ਸੀਨੀਅਰ ਆਗੂ ਸੀ ਮੌਜੂਦ
Published : Jan 20, 2024, 2:59 pm IST
Updated : Jan 20, 2024, 10:02 pm IST
SHARE ARTICLE
CM Kejriwal
CM Kejriwal

ਪਾਰਟੀ ਦੇ ਸੀਨੀਅਰ ਨੇਤਾਵਾਂ ਵਿਚਕਾਰ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਸਨਿਚਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੀ ਮੀਟਿੰਗ ਹੋਈ, ਜਿਸ ’ਚ ਪੰਜਾਬ ’ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ’ਤੇ ਚਰਚਾ ਕੀਤੀ ਗਈ। ‘ਆਪ’ ਆਗੂਆਂ ਨੇ ਦਸਿਆ ਕਿ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ, ਸੰਸਦ ਮੈਂਬਰ ਰਾਘਵ ਚੱਢਾ ਅਤੇ ਹੋਰ ਆਗੂ ਮੀਟਿੰਗ ’ਚ ਮੌਜੂਦ ਸਨ।

ਇਕ ਸੂਤਰ ਨੇ ਕਿਹਾ, ‘‘ਆਗੂਆਂ ਨੇ ਪੰਜਾਬ ’ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੀਟਾਂ ਦੀ ਵੰਡ ਦੀ ਸੰਭਾਵਨਾ ਵਰਗੇ ਕਈ ਹੋਰ ਮੁੱਦਿਆਂ ’ਤੇ ਵੀ ਚਰਚਾ ਹੋਈ, ਪਰ ਚਰਚਾ ਅਧੂਰੀ ਰਹੀ। ਆਉਣ ਵਾਲੇ ਦਿਨਾਂ ’ਚ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ।’’

‘ਆਪ’ ਅਤੇ ਕਾਂਗਰਸ ਦੋਵੇਂ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਭਾਈਵਾਲ ਹਨ। ਦੋਵੇਂ ਪਾਰਟੀਆਂ ਦਿੱਲੀ ਅਤੇ ਪੰਜਾਬ ਸਮੇਤ ਹੋਰ ਸੂਬਿਆਂ ਲਈ ਸੀਟਾਂ ਦੀ ਵੰਡ ਬਾਰੇ ਗੱਲਬਾਤ ਕਰ ਰਹੀਆਂ ਹਨ। ਹਾਲਾਂਕਿ, ਦੋਹਾਂ ਪਾਰਟੀਆਂ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀਆਂ ਸੂਬਾ ਇਕਾਈਆਂ ਚੋਣਾਂ ਲਈ ਉਨ੍ਹਾਂ ਵਿਚਕਾਰ ਗੱਠਜੋੜ ਦੇ ਹੱਕ ’ਚ ਨਹੀਂ ਹਨ। 

ਇਕ ਸੂਤਰ ਨੇ ਦਸਿਆ, ‘‘ਪੰਜਾਬ ’ਚ 6-6 ਸੀਟਾਂ ਦੀ ਵੰਡ ਦੀ ਸੰਭਾਵਨਾ ’ਤੇ ਚਰਚਾ ਕੀਤੀ ਜਾ ਰਹੀ ਸੀ ਪਰ ਕਾਂਗਰਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਸ ਨੂੰ 2019 ਦੀਆਂ ਲੋਕ ਸਭਾ ਚੋਣਾਂ ’ਚ ਜਿੱਤੀਆਂ ਸਾਰੀਆਂ ਅੱਠ ਸੀਟਾਂ ’ਤੇ ਚੋਣ ਲੜਨ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ।’’

2019 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਨੇ ਸੂਬੇ ਦੀਆਂ 13 ਲੋਕ ਸਭਾ ਸੀਟਾਂ ’ਚੋਂ ਅੱਠ ਸੀਟਾਂ ਜਿੱਤੀਆਂ ਸਨ, ਜਦਕਿ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗੱਠਜੋੜ ਨੇ ਚਾਰ ਸੀਟਾਂ ਜਿੱਤੀਆਂ ਸਨ। ‘ਆਪ’ ਨੇ ਸਿਰਫ ਇਕ ਸੀਟ ਜਿੱਤੀ ਸੀ। 

ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਅਤੇ ‘ਆਪ’ ਸਮੇਤ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਭਾਈਵਾਲਾਂ ਵਿਚਾਲੇ ਸੀਟਾਂ ਦੀ ਵੰਡ ਦਾ ਫਾਰਮੂਲਾ ਅਜੇ ਸਾਹਮਣੇ ਨਹੀਂ ਆਇਆ ਹੈ। ‘ਆਪ’ ਨੇਤਾਵਾਂ ਨੇ ਪਹਿਲਾਂ ਕਿਹਾ ਸੀ ਕਿ ਪਾਰਟੀ ਨੇ ਕਾਂਗਰਸ ਨੂੰ ਸਪੱਸ਼ਟ ਕਰ ਦਿਤਾ ਹੈ ਕਿ ਉਹ ਦਿੱਲੀ, ਗੋਆ, ਗੁਜਰਾਤ, ਹਰਿਆਣਾ ਅਤੇ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਚੋਣਾਂ ਲਈ ਗੱਠਜੋੜ ਕਰਨਾ ਚਾਹੁੰਦੀ ਹੈ।

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement