Ram Mandir Ayodhya: CJI ਸਮੇਤ 5 ਜੱਜਾਂ ਨੂੰ ਮਿਲਿਆ ਸੱਦਾ, ਗੈਸਟ ਲਿਸਟ 'ਚ 8 ਹਜ਼ਾਰ ਲੋਕ  
Published : Jan 20, 2024, 1:51 pm IST
Updated : Jan 20, 2024, 1:51 pm IST
SHARE ARTICLE
File Photo
File Photo

ਨਿਆਂ ਖੇਤਰ ਨਾਲ ਜੁੜੀਆਂ 50 ਤੋਂ ਵੱਧ ਸ਼ਖ਼ਸੀਅਤਾਂ ਨੂੰ 22 ਜਨਵਰੀ ਲਈ ਸੱਦਿਆ ਗਿਆ ਹੈ।

Ram Mandir Ayodhya: ਨਵੀਂ ਦਿੱਲੀ - ਅਯੁੱਧਿਆ ਰਾਮ ਮੰਦਿਰ ਦੀ ਪਵਿੱਤਰਤਾ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਕਈਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਨ੍ਹਾਂ ਵਿਚ ਸੁਪਰੀਮ ਕੋਰਟ ਦੇ ਉਹ ਜੱਜ ਵੀ ਸ਼ਾਮਲ ਹਨ ਜਿਨ੍ਹਾਂ ਨੇ 2019 ਵਿਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਕੇਸ ਵਿਚ ਇਤਿਹਾਸਕ ਫ਼ੈਸਲਾ ਦਿੱਤਾ ਸੀ।  

ਸਮਾਚਾਰ ਏਜੰਸੀ ਪੀ.ਟੀ.ਆਈ ਦੀ ਰਿਪੋਰਟ ਮੁਤਾਬਕ ਰਾਮ ਮੰਦਰ 'ਤੇ ਇਤਿਹਾਸਕ ਫੈ਼ਸਲਾ ਦੇਣ ਵਾਲੇ ਪੰਜ ਜੱਜਾਂ ਤੋਂ ਇਲਾਵਾ ਸਾਬਕਾ ਚੀਫ਼ ਜਸਟਿਸ, ਜੱਜ ਅਤੇ ਉੱਘੇ ਵਕੀਲਾਂ ਸਮੇਤ ਨਿਆਂ ਖੇਤਰ ਨਾਲ ਜੁੜੀਆਂ 50 ਤੋਂ ਵੱਧ ਸ਼ਖ਼ਸੀਅਤਾਂ ਨੂੰ 22 ਜਨਵਰੀ ਲਈ ਸੱਦਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ 9 ਨਵੰਬਰ 2019 ਨੂੰ ਤਤਕਾਲੀ ਸੀਜੇਆਈ ਰੰਜਨ ਗੋਗੋਈ, ਸਾਬਕਾ ਸੀਜੇਆਈ ਐਸਏ ਬੋਬੜੇ, ਮੌਜੂਦਾ ਸੀਜੇਆਈ ਡੀਵਾਈ ਚੰਦਰਚੂੜ ਅਤੇ ਸਾਬਕਾ ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸ ਅਬਦੁਲ ਨਜ਼ੀਰ ਦੀ ਪੰਜ ਮੈਂਬਰੀ ਬੈਂਚ ਨੇ ਰਾਮ ਮੰਦਿਰ ਦੇ ਨਿਰਮਾਣ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਸੀ।   

ਸੁਪਰੀਮ ਕੋਰਟ ਦੇ ਬੈਂਚ ਨੇ ਆਪਣੇ ਆਦੇਸ਼ ਵਿਚ ਰਾਮ ਲਾਲਾ ਨੂੰ ਸ਼੍ਰੀ ਰਾਮ ਜਨਮ ਭੂਮੀ (ਵਿਵਾਦਿਤ ਜ਼ਮੀਨ) ਦਿੱਤੀ ਸੀ ਅਤੇ ਸਰਕਾਰ ਨੂੰ ਮਸਜਿਦ ਬਣਾਉਣ ਲਈ ਮੁਸਲਿਮ ਧਿਰ ਨੂੰ ਪੰਜ ਏਕੜ ਬਦਲਵੀਂ ਜ਼ਮੀਨ ਦੇਣ ਦਾ ਹੁਕਮ ਦਿੱਤਾ ਸੀ। ਸਾਬਕਾ CJI ਰੰਜਨ ਗੋਗੋਈ ਇਸ ਸਮੇਂ ਰਾਸ਼ਟਰਪਤੀ ਦੁਆਰਾ ਨਾਮਜ਼ਦ ਰਾਜ ਸਭਾ ਮੈਂਬਰ ਹਨ। ਜਸਟਿਸ ਐਸਏ ਬੋਬੜੇ 18 ਨਵੰਬਰ, 2019 ਤੋਂ 23 ਅਪ੍ਰੈਲ, 2021 ਤੱਕ ਭਾਰਤ ਦੇ 47ਵੇਂ ਚੀਫ਼ ਜਸਟਿਸ ਸਨ।  

ਜਸਟਿਸ ਡੀਵਾਈ ਚੰਦਰਚੂੜ ਇਸ ਸਮੇਂ ਭਾਰਤ ਦੇ ਚੀਫ਼ ਜਸਟਿਸ ਹਨ। ਜਸਟਿਸ ਅਸ਼ੋਕ ਭੂਸ਼ਣ ਜੁਲਾਈ 2021 ਵਿਚ ਸੁਪਰੀਮ ਕੋਰਟ ਦੇ ਜੱਜ ਵਜੋਂ ਸੇਵਾਮੁਕਤ ਹੋਏ। ਜਸਟਿਸ ਐਸ ਅਬਦੁਲ ਨਜ਼ੀਰ ਇਸ ਸਮੇਂ ਆਂਧਰਾ ਪ੍ਰਦੇਸ਼ ਦੇ ਰਾਜਪਾਲ ਹਨ। ਤੁਹਾਨੂੰ ਦੱਸ ਦਈਏ ਕਿ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਸੱਤ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਵਿਚ ਤਿੰਨ ਹਜ਼ਾਰ ਤੋਂ ਵੱਧ ਵੀ.ਵੀ.ਆਈ.ਪੀ., ਪੁਜਾਰੀ, ਦਾਨੀ ਅਤੇ ਸਿਆਸਤਦਾਨ ਸ਼ਾਮਲ ਹਨ। 

(For more news apart from Ram Mandir Ayodhya, stay tuned to Rozana Spokesman)

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement