
ਮਨਮੋਹਨ ਸਿੰਘ ਨੇ ਦੇਸ਼ ਵਿਚ ਕਥਿਤ ਤੌਰ ‘ਤੇ ਮੰਦੀ ਅਤੇ ਡਾਵਾਂਡੋਲ ਅਰਥਵਿਵਸਥਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ
ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਮਨਮੋਹਨ ਸਿੰਘ ਨੇ ਦੇਸ਼ ਵਿਚ ਕਥਿਤ ਤੌਰ ‘ਤੇ ਮੰਦੀ ਅਤੇ ਡਾਵਾਂਡੋਲ ਅਰਥਵਿਵਸਥਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਬੁੱਧਵਾਰ ਨੂੰ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ “ਸਲੋਅਡਾਊਨ” ਸ਼ਬਦ ਨੂੰ ਸਵੀਕਾਰ ਨਹੀਂ ਕਰਦੀ ਅਤੇ ਇਹੀ ਅਸਲ ਖਤਰਾ ਹੈ।
Photo
ਇਹ ਗੱਲ ਮਨਮੋਹਨ ਸਿੰਘ ਨੇ ਬੁੱਧਵਾਰ ਨੂੰ ਯੋਜਨਾ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਮੋਨਟੇਕ ਸਿੰਘ ਆਹਲੂਵਾਲੀਆ ਦੀ ਕਿਤਾਬ "ਬੈਕਸਟੇਜ" ਦੇ ਉਦਘਾਟਨ ਸਮੇਂ ਕਹੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ “ਮੰਦੀ” ਸ਼ਬਦ ਨੂੰ ਸਵੀਕਾਰ ਨਹੀਂ ਕਰਦੀ ਅਤੇ ਅਸਲ ਖ਼ਤਰਾ ਇਹੀ ਹੈ ਕਿ ਜੇ ਸਮੱਸਿਆਵਾਂ ਦੀ ਪਛਾਣ ਨਾ ਕੀਤੀ ਗਈ ਤਾਂ ਸੁਧਾਰਾਤਮਕ ਕਾਰਵਾਈ ਲਈ ਕੋਈ ਭਰੋਸੇਮੰਦ ਹੱਲ ਲੱਭੇ ਜਾਣ ਦੀ ਸੰਭਾਵਨਾ ਨਹੀਂ ਹੈ।
Photo
ਸਾਬਕਾ ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, "ਮੈਨੂੰ ਲੱਗਦਾ ਹੈ ਕਿ ਇਹਨਾਂ ਮੁੱਦਿਆਂ 'ਤੇ ਬਹਿਸ ਹੋਵੇਗੀ ਅਤੇ ਵਿਚਾਰ ਵਟਾਂਦਰੇ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਅੱਜ ਇਕ ਅਜਿਹੀ ਸਰਕਾਰ ਹੈ ਜੋ ਮੰਦੀ ਵਰਗੇ ਕਿਸੇ ਵੀ ਸ਼ਬਦ ਨੂੰ ਸਵੀਕਾਰ ਨਹੀਂ ਕਰਦੀ। ਮੈਨੂੰ ਲਗਦਾ ਹੈ ਕਿ ਇਹ ਸਾਡੇ ਦੇਸ਼ ਲਈ ਚੰਗਾ ਨਹੀਂ ਹੈ। ”
Photo
ਮਨਮੋਹਨ ਸਿੰਘ ਨੇ ਅੱਗੇ ਆਹਲੂਵਾਲੀਆ ਦੀ ਕਿਤਾਬ ਨੂੰ ਲੈ ਕੇ ਕਿਹਾ ਕਿ ਇਹ ਕਿਤਾਬ ਦੇਸ਼ ਦੇ ਵਿਕਾਸ ਲਈ ਬਹੁਤ ਮਦਦਗਾਰ ਸਾਬਿਤ ਹੋਵੇਗੀ। ਉਹਨਾਂ ਕਿਹਾ ਕਿ ‘ਯੋਜਨਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਯੂਪੀਏ ਸਰਕਾਰ ਦੇ ਚੰਗੇ ਕੰਮਾਂ ਦੇ ਨਾਲ ਹੀ ਉਹਨਾਂ ਦੀਆਂ ਕਮਜ਼ੋਰੀਆਂ ਦੇ ਬਾਰੇ ਵੀ ਲਿਖਿਆ ਹੈ’।
Photo
ਮਨਮੋਹਨ ਸਿੰਘ ਨੇ 1990 ਦੇ ਦਹਾਕੇ ਵਿਚ ਅਰਥਵਿਵਸਥਾ ਦੇ ਉਦਾਰੀਕਰਨ ਵਿਚ ਉਹਨਾਂ ਨੂੰ ਸਮਰਥਨ ਦੇਣ ਲਈ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ, ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਅਤੇ ਆਹਲੂਵਾਲੀਆ ਵੱਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਵੱਖ-ਵੱਖ ਵਿਰੋਧਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਵੀ ਸੁਧਾਰਾਂ ਨੂੰ ਪੂਰਾ ਕਰਨ ਵਿਚ ਸਫਲ ਹੋ ਸਕੇ।
Photo
ਉੱਥੇ ਹੀ ਆਹਲੂਵਾਲੀਆ ਨੇ ਦੇਸ਼ ਦੇ ਮੌਜੂਦਾ ਆਰਥਕ ਹਲਾਤਾਂ ‘ਤੇ ਕਿਹਾ ਕਿ ਅਰਥ ਵਿਵਸਥਾ ਵਾਪਸ ਪਟੜੀ ‘ਤੇ ਆ ਸਕਦੀ ਹੈ ਅਤੇ ਇਸ ਦੀ ਵਿਕਾਸ ਦਰ ਅੱਠ ਫੀਸਦੀ ਤੱਕ ਪਹੁੰਚ ਸਕਦੀ ਹੈ। ਪਰ ਸਭ ਤੋਂ ਪਹਿਲਾਂ ਸਰਕਾਰ ਨੂੰ ਸਮੱਸਿਆ ਨੂੰ ਸਵੀਕਾਰ ਕਰਨਾ ਹੋਵੇਗਾ।