
ਕੋਰੋਨਾ ਦੇ 2747 ਨਵੇਂ ਮਾਮਲੇ ਆਉਣ ਤੋਂ ਬਾਅਦ ਲਿਆ ਗਿਆ ਫੈਸਲਾ
ਮੁੰਬਈ : ਦੇਸ਼ ਵਿਚ ਕਈ ਥਾਈਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਮੁੰਬਈ ਵਿਚ ਵੀ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਆਉਣ ਤੋਂ ਬਾਅਦ ਬੀਐਮਸੀ ਨੇ 1305 ਇਮਾਰਤਾਂ ਨੂੰ ਸੀਲ ਕਰ ਦਿੱਤਾ ਹੈ। ਇਹਨਾਂ ਇਮਾਰਤਾਂ ਵਿਚ ਕੋਰੋਨਾ ਵਾਇਰਸ ਨੇ 2747 ਨਵੇਂ ਮਾਮਲੇ ਸਾਹਮਣੇ ਆਏ ਹਨ।
BMC
ਇਹਨਾਂ ਇਮਾਰਤਾਂ ਵਿਚ ਕੁੱਲ 71,838 ਲੋਕ ਰਹਿੰਦੇ ਹਨ। ਇਸ ਤੋਂ ਇਲਾਵਾ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਬੀਐਮਸੀ ਨੇ ਮੁੰਬਈ ਵਿਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੀਐਮਸੀ ਨੇ ਕਿਹਾ ਹੈ ਕਿ ਮੁੰਬਈ ਵਿਚ ਕਿਸੇ ਵੀ ਬਿਲਡਿੰਗ ਵਿਚ ਪੰਜ ਤੋਂ ਜ਼ਿਆਦਾ ਕੋਰੋਨਾ ਪੀੜਤ ਪਾਏ ਜਾਣ ‘ਤੇ ਬਿਲਡਿੰਗ ਸੀਲ ਕਰ ਦਿੱਤੀ ਜਾਵੇਗੀ।
Coronavirus
ਦੱਸ ਦਈਏ ਕਿ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 13993 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲ਼ਾਵਾ ਕੋਰੋਨਾ ਵਾਇਰਸ ਕਾਰਨ 101 ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਦੌਰਾਨ ਠੀਕ ਹੋਏ ਮਰੀਜ਼ਾਂ ਦੀ ਗਿਣਤੀ 10,307 ਦੱਸੀ ਜਾ ਰਹੀ ਹੈ।