ਦਿੱਲੀ ਹਿੰਸਾ ਮਾਮਲੇ 'ਚ 5 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ, ਮਨਜਿੰਦਰ ਸਿਰਸਾ ਨੇ ਦਿੱਤੀ ਜਾਣਕਾਰੀ
Published : Feb 20, 2021, 1:50 pm IST
Updated : Feb 20, 2021, 2:58 pm IST
SHARE ARTICLE
manjider sirsa
manjider sirsa

ਨੌਦੀਪ ਕੌਰ ਦੀ ਜ਼ਮਾਨਤ ਬਾਰੇ ਮਨਜਿੰਦਰ ਸਿਰਸਾ ਨੇ ਆਪਣੇ ਫੇਸਬੁੱਕ ਪੇਜ਼ ਤੋਂ ਲਾਈਵ ਹੋ ਕੇ ਜਾਣਕਾਰੀ ਦਿੱਤੀ ਸੀ।

ਨਵੀਂ ਦਿੱਲੀ:  ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ 'ਚੋਂ ਅੱਜ 5 ਹੋਰ ਕਿਸਾਨਾਂ ਨੂੰ ਜ਼ਮਾਨਤ ਮਿਲ ਗਈ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਹੈ ਕਿ ਡੀ. ਜੀ. ਐਮ. ਸੀ. ਕਿਸਾਨਾਂ ਦੀ ਰਿਹਾਈ ਦੀ ਲੜਾਈ ਲੜ ਰਹੀ ਹੈ ਤੇ ਅੱਜ ਸਾਡੀ ਲੀਗਲ ਟੀਮ ਦੇ ਵਕੀਲਾਂ ਸੰਜੀਵ ਨਸਿਆਰ ਜੀ, ਵਿਨੋਦ ਕੁਮਾਰ ਜੀ, ਗੁਰਤਿੰਦਰ ਸਿੰਘ ਜੀ, ਅਤੁਲ ਸ਼ਰਮਾ ਜੀ ਤੇ ਨਿਖਲ ਰਸਤੋਗੀ ਜੀ ਦੀ ਮਿਹਨਤ ਸਦਕਾ 5 ਹੋਰ ਕਿਸਾਨਾਂ ਨੂੰ ਜ਼ਮਾਨਤ ਮਿਲ ਗਈ ਹੈ। 

Manjider Singh Sirsa Manjider Singh Sirsa

ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਿਸਾਨ 'ਚੋਂ ਅੱਜ 5 ਕਿਸਾਨਾਂ ਨੂੰ ਜ਼ਮਾਨਤ ਮਿਲ ਗਈ ਤੇ 10 ਹੋਰ ਕਿਸਾਨਾਂ ਦੀ ਜ਼ਮਾਨਤ ਲਈ ਅਰਜ਼ੀ ਦਿੱਤੀ ਹੋਈ ਹੈ ਤੇ ਜਲਦ ਹੀ ਖੁਸ਼ਖ਼ਬਰੀ ਮਿਲਣ ਦੀ ਉਮੀਦ ਹੈ। ਸਿਰਸਾ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ  ਨੂੰ ਖਤਰਨਾਕ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।

Farmers Farmers protest

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਬੀਤੇ ਕੱਲ੍ਹ 5 ਕਿਸਾਨਾਂ ਨੂੰ ਤਿਹਾੜ-ਰੋਹਿਨੀ ਜੇਲ੍ਹ ਤੋਂ ਰਿਹਾਈ  ਮਿਲੀ ਗਈ ਸੀ। ਨੌਦੀਪ ਕੌਰ ਨੂੰ ਇੱਕ ਮਾਮਲੇ ਵਿਚ ਜ਼ਮਾਨਤ ਮਿਲ ਗਈ ਸੀ। ਦਿੱਲੀ ਹਿੰਸਾ ਤੋਂ ਬਾਅਦ 120 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਦੀਪ ਕੌਰ ਦੀ ਜ਼ਮਾਨਤ ਬਾਰੇ ਦਿੱਲੀ ਸਿੱਖ ਗੁਰਦਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਆਪਣੇ ਫੇਸਬੁੱਕ ਪੇਜ਼ ਤੋਂ ਲਾਈਵ ਹੋ ਕੇ ਜਾਣਕਾਰੀ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement