ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ ਕੇਜਰੀਵਾਲ, ਐਤਵਾਰ ਨੂੰ ਵਿਧਾਨ ਸਭਾ ’ਚ ਹੋਵੇਗੀ ਮੀਟਿੰਗ
Published : Feb 20, 2021, 1:09 pm IST
Updated : Feb 20, 2021, 1:09 pm IST
SHARE ARTICLE
Arvind Kejriwal to hold a meeting with farmer leaders tomorrow
Arvind Kejriwal to hold a meeting with farmer leaders tomorrow

ਖੇਤੀ ਕਾਨੂੰਨਾਂ ਅਤੇ ਕਿਸਾਨਾਂ ਨਾਲ ਸਬੰਧਤ ਹੋਰ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਦਿੱਲੀ ਵਿਧਾਨ ਸਭਾ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਮੌਕੇ ਉਹ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਨਾਲ ਸਬੰਧਤ ਹੋਰ ਕਈ ਮੁੱਦਿਆਂ ‘ਤੇ ਚਰਚਾ ਕਰਨਗੇ।

Arvind kejriwalArvind kejriwal

ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਦੇਸ਼ ਵਿਆਪੀ ਅੰਦੋਲਨ ਦੇ ਚਲਦਿਆਂ ਦਿੱਲੀ ਸਰਕਾਰ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਦਿੱਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Farmers ProtestFarmers Protest

ਮੇਰਠ ਵਿਖੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਨਗੇ ਕੇਜਰੀਵਾਲ

ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਮੇਰਠ ਵਿਖੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਵੀ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੇ ਬੀਤੇ ਦਿਨੀਂ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਸੀ ਕਿ ਪਾਰਟੀ ਮੁਖੀ ਕੇਜਰੀਵਾਲ 28 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਮੇਰਠ ਵਿਚ ਮਹਾਂਪੰਚਾਇਤ ਨੂੰ ਸੰਬੋਧਨ ਕਰਨਗੇ ।

ਆਪ ਵਿਧਾਇਕਾਂ ਨੇ ਅਸੈਂਬਲੀ ਵਿਚ ਪਾੜੀਆਂ ਸੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ

Arvind Kejriwal tore up copies of the centre's controversial farm law
Arvind Kejriwal tore up copies of the farm law

ਇਸ ਤੋਂ ਪਹਿਲਾਂ ਦਸੰਬਰ ਵਿਚ ਦਿੱਲੀ ਅਸੈਂਬਲੀ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਵਿਚ ਕੇਜਰੀਵਾਲ ਅਤੇ ‘ਆਪ’ ਵਿਧਾਇਕਾਂ ਨੇ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement