ਨੀਤੀ ਆਯੋਗ ਦੀ ਮੀਟਿੰਗ ’ਚ ਬੋਲੇ PM ਮੋਦੀ, ਕਿਸਾਨਾਂ ਦੀ ਕਮਾਈ ਵਧਾਉਣ ਲਈ ਨੀਤੀਆਂ ਨੂੰ ਬਦਲਣ ਦੀ ਲੋੜ
Published : Feb 20, 2021, 11:39 am IST
Updated : Feb 20, 2021, 12:02 pm IST
SHARE ARTICLE
Pm Modi
Pm Modi

ਕਿਸਾਨਾਂ ਦੇ ਸਹੀ ਮਾਰਗ ਦਰਸ਼ਨ ਨਾਲ ਹੀ ਦਿਸ਼ਾ ਬਦਲੇਗੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਛੇਵੀਂ ਬੈਠਕ ਹੋਈ। ਇਹ ਬੈਠਕ ਵੀਡੀਓ ਇਸ ਸਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਇਸ ਬੈਠਕ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਿਲ ਨਹੀਂ ਹੋਏ। ਕੈਪਟਨ ਸਿਹਤ ਖ਼ਰਾਬ ਹੋਣ ਦੇ ਕਾਰਨ ਇਸ ਬੈਠਕ ਸ਼ਾਮਿਲ ਨਹੀਂ ਹੋਏ। 

PM MODI MEETINGPM MODI MEETING

ਵੀਡੀਓ ਕਾਨਫਰੰਸ ਜ਼ਰੀਏ ਹੋਈ ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਰੋਨਾ ਕਾਲ ਵਿਚ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਨੇ ਮਿਲ ਕੇ ਕੰਮ ਕੀਤਾ, ਇਸ ਲਈ ਦੇਸ਼ ਸਫਲ ਹੋਇਆ। ਦੁਨੀਆਂ ਵਿਚ ਭਾਰਤ ਦੇ ਚੰਗੇ ਅਕਸ ਦਾ ਨਿਰਮਾਣ ਹੋਇਆ ਹੈ।

farmer Mahapanchayatfarmer 

  • ਇਸ ਬੈਠਕ ਵਿਚ ਨੀਤੀ ਆਯੋਗ ਦੀ ਮੀਟਿੰਗ ’ਚ ਪੀਐਮ ਮੋਦੀ ਬੋਲੇ ਕਿ ਕਿਸਾਨਾਂ ਦੀ ਕਮਾਈ ਵਧਾਉਣ ਲਈ ਨੀਤੀਆਂ ਨੂੰ ਬਦਲਣ ਦੀ ਲੋੜ ਹੈ। 
  • ਬੈਠਕ ਵਿਚ ਅੰਦੋਲਨ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਕਿਸਾਨਾਂ ਨੂੰ ਗਾਈਡ ਕਰਨ ਦੀ ਜ਼ਰੂਰਤ ਹੈ। ਕਿਸਾਨਾਂ ਦੇ ਸਹੀ ਮਾਰਗ ਦਰਸ਼ਨ ਨਾਲ ਹੀ ਦਿਸ਼ਾ ਬਦਲੇਗੀ।
  • ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਵੀ, ਇੱਕ ਖੇਤੀਬਾੜੀ ਦੇਸ਼ ਅਖਵਾਉਣ ਦੇ ਬਾਵਜੂਦ, ਅਸੀਂ 65,000-70,000 ਕਰੋੜ ਦਾ ਖਾਣ ਵਾਲਾ ਤੇਲ ਅਸੀਂ ਬਾਹਰੋਂ ਲੈ ਕੇ ਆਉਂਦੇ ਹਨ। ਅਸੀਂ ਇਸ ਨੂੰ ਰੋਕ ਸਕਦੇ ਹਾਂ, ਪੈਸਾ ਸਾਡੇ ਕਿਸਾਨਾਂ ਦੇ ਖਾਤੇ ਵਿਚ ਜਾ ਸਕਦਾ ਹੈ। ਸਾਡਾ ਕਿਸਾਨ ਇਨ੍ਹਾਂ ਪੈਸਿਆਂ ਦਾ ਹੱਕਦਾਰ ਹੈ ਪਰ ਇਸਦੇ ਲਈ ਸਾਨੂੰ ਆਪਣੀਆਂ ਯੋਜਨਾਵਾਂ ਨੂੰ ਇਸ ਤਰ੍ਹਾਂ ਬਣਾਉਣਾ ਹੋਵੇਗਾ।
  • ਉਹਨਾਂ ਕਿਹਾ ਹੁਣ ਜਦੋਂ ਦੇਸ਼ ਅਪਣੀ ਆਜ਼ਾਦੀ ਦੇ 75ਵੇਂ ਸਾਲ ਪੂਰੇ ਕਰਨ ਜਾ ਰਿਹਾ ਹੈ ਤਾਂ ਗਵਰਨਿੰਗ ਕੌਂਸਲ ਦੀ ਬੈਠਕ ਹੋਰ ਵੀ ਜ਼ਿਆਦਾ ਜ਼ਰੂਰੀ ਹੋ ਗਈ ਹੈ। ਉਹਨਾਂ ਨੇ ਸੂਬਿਆਂ ਨੂੰ ਕਿਹਾ ਕਿ ਆਜ਼ਾਦੀ ਦੇ 75ਵੇਂ ਸਾਲ ਲਈ ਅਪਣੇ-ਅਪਣੇ ਸੂਬਿਆਂ ਵਿਚ ਸਮਾਜ ਦੇ ਸਾਰੇ ਲੋਕਾਂ ਨੂੰ ਜੋੜ ਕੇ ਕਮੇਟੀਆਂ ਦਾ ਨਿਰਮਾਣ ਕੀਤਾ ਜਾਵੇ।
  • ਪ੍ਰਧਾਨ ਮੰਤਰੀ ਨੇ ਕਿਹਾ ਕਿ 2014 ਤੋਂ ਬਾਅਦ ਤੋਂ ਪਿੰਡ ਅਤੇ ਸ਼ਹਿਰਾਂ ਨੂੰ ਮਿਲਾ ਕੇ 2 ਕਰੋੜ 40 ਲੱਖ ਤੋਂ ਜ਼ਿਆਦਾ ਘਰਾਂ ਦਾ ਨਿਰਮਾਣ ਕੀਤਾ ਗਿਆ ਹੈ। ਦੇਸ਼ ਦੇ 6 ਸ਼ਹਿਰਾਂ ਵਿਚ ਅਧੁਨਿਕ ਤਕਨੀਕ ਨਾਲ ਘਰ ਬਣਾਉਣ ਦੀ ਇਕ ਮੁਹਿੰਮ ਜਾਰੀ ਹੈ। ਇਕ ਮਹੀਨੇ ਵਿਚ ਨਵੀ ਤਕਨੀਕ ਨਾਲ ਵਧੀਆ ਘਰ ਬਣਾਉਣ ਦੇ ਨਵੇਂ ਮਾਡਲ ਤਿਆਰ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement