
ਕਾਂਗਰਸ ਨੇਤਾ ਨੇ ਮੁਜ਼ੱਫਰਨਗਰ ਵਿਖੇ ਮਹਾਪੰਚਾਇਤ ਵਿਚ ਲਿਆ ਹਿੱਸਾ
ਨਵੀਂ ਦਿੱਲੀ: ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਕਿਸਾਨ ਮਹਾਪੰਚਾਇਤ ਵਿਚ ਹਿੱਸਾ ਲਿਆ। ਇਸ ਦੌਰਾਨ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ। ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ 90 ਦਿਨ ਤੋਂ ਲੱਖਾਂ ਕਿਸਾਨ ਦਿੱਲੀ ਬਾਰਡਰ ‘ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਹਨ, 215 ਕਿਸਾਨ ਸ਼ਹੀਦ ਹੋਏ।
Priyanka Gandhi
ਬਾਰਡਰ ‘ਤੇ ਅਜਿਹਾ ਮਾਹੌਲ ਬਣਾਇਆ ਗਿਆ ਹੈ, ਜਿਵੇਂ ਉਹ ਦੇਸ਼ ਦੀ ਸਰਹੱਦ ਹੋਵੇ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ਧ੍ਰੋਹੀ, ਅੱਤਵਾਦੀ, ਪਰਜੀਵੀ, ਅੰਦੋਲਨਜੀਵੀ ਕਿਹਾ ਗਿਆ ਹੈ। ਪਰ ਮੇਰਾ ਮੰਨਣਾ ਹੈ ਕਿ ਕਿਸਾਨ ਸਾਡੇ ਦੇਸ਼ ਦਾ ਦਿਲ ਹੈ।
PM Modi
ਕਾਂਗਰਸ ਨੇਤਾ ਨੇ ਅੱਗੇ ਕਿਹਾ ਕਿ ਹਰ ਵਾਰ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਗੰਨੇ ਦਾ ਭੁਗਤਾਨ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਕੀ ਉਹਨਾਂ ਨੂੰ ਗੰਨੇ ਦਾ ਭੁਗਤਾਨ ਹੋਇਆ? ਉਹਨਾਂ ਨੇ ਕਿਸਾਨਾਂ ਨੂੰ ਸਵਾਲ ਕੀਤਾ ਕਿ ਕੀ ਉਹਨਾਂ ਦੀ ਆਮਦਨ ਦੁੱਗਣੀ ਹੋਈ?
Farmers Protest
ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿਨ੍ਹਾਂ ਕਿਸਾਨਾਂ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ, ਉਹ ਉਹਨਾਂ ਨਾਲ ਗੱਲ ਕਿਉਂ ਨਹੀਂ ਕਰ ਰਹੇ। ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਮਹਿੰਗਾਈ ਦੇ ਮੁੱਦੇ ‘ਤੇ ਬੋਲਦਿਆਂ ਕਾਂਗਰਸ ਨੇਤਾ ਨੇ ਕਿਹਾ ਕਿ ਦੇਸ਼ ਵਿਚ ਗੈਸ, ਬਿਜਲੀ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।
Priyanka Gandhi
ਉੱਥੇ ਹੀ ਦਿੱਲੀ ਵਿਚ ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ਪਰ ਸਰਕਾਰ ਉਹਨਾਂ ਨਾਲ ਗੱਲ ਕਰਨ ਦੀ ਬਜਾਏ ਉਹਨਾਂ ਦਾ ਅਪਮਾਨ ਕਰ ਰਹੀ ਹੈ।ਉਹਨਾਂ ਕਿਹਾ ਪੂਰਾ ਦੇਸ਼ ਹੀ ਨਹੀਂ ਪੂਰੀ ਦੁਨੀਆਂ ਦੇਖ ਰਹੀ ਹੈ। ਪੁਰਾਣੀਆਂ ਕਹਾਣੀਆਂ ਵਿਚ ਹੰਕਾਰੀ ਰਾਜਾ ਹੁੰਦਾ ਸੀ, ਸਾਡੇ ਪ੍ਰਧਾਨ ਮੰਤਰੀ ਵੀ ਹੰਕਾਰੀ ਰਾਜਾ ਬਣ ਗਏ ਹਨ। ਜੋ ਜਵਾਨ ਇਸ ਦੇਸ਼ ਦੀ ਸਰਹੱਦ ‘ਤੇ ਤੈਨਾਤ ਹਨ, ਉਹ ਉਸੇ ਕਿਸਾਨ ਦਾ ਬੇਟਾ ਹੈ, ਉਹਨਾਂ ਦਾ ਸਨਮਾਨ ਹੋਣਾ ਚਾਹੀਦਾ ਹੈ।