ਕੇਂਦਰ ਸਰਕਾਰ ਪਾਕਿਸਤਾਨ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਕਰੇ - ਮਹਿਬੂਬਾ ਮੁਫਤੀ
Published : Feb 20, 2021, 7:13 pm IST
Updated : Feb 20, 2021, 7:13 pm IST
SHARE ARTICLE
Mehbooba Mufti
Mehbooba Mufti

ਪੀਡੀਪੀ ਮੁਖੀ ਨੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲੋਗਰੀਪੋਰਾ ਐਸ਼ਮੁਕਾਮ ਖੇਤਰ ਵਿੱਚ ਸਥਿਤ ਮਰਹੂਮ ਕਾਂਸਟੇਬਲ ਦੇ ਘਰ ਗਏ ਅਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ।

ਸ੍ਰੀਨਗਰ : ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ ਹੋਣ ਤੋਂ ਇਕ ਦਿਨ ਬਾਅਦ ਸ਼ਨੀਵਾਰ ਨੂੰ ਪੀਡੀਐਫ ਮੁਖੀ ਮਹਿਬੂਬਾ ਮੁਫਤੀ ਨੇ ਕੇਂਦਰ ਨੂੰ ਪਾਕਿਸਤਾਨ ਨਾਲ ਗੱਲਬਾਤ ਦੀ ਮੰਗ ਕੀਤੀ । ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸਥਾਨਕ ਲੋਕਾਂ ਨੂੰ ਗੱਲਬਾਤ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕੋਈ ਹਿੰਸਾ ਨਾ ਹੋਵੇ । ਪੀਡੀਪੀ ਮੁਖੀ ਨੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲੋਗਰੀਪੋਰਾ ਐਸ਼ਮੁਕਾਮ ਖੇਤਰ ਵਿੱਚ ਸਥਿਤ ਮਰਹੂਮ ਕਾਂਸਟੇਬਲ ਸੁਹੇਲ ਅਹਿਮਦ ਦੇ ਘਰ ਗਏ ਅਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ।

mehbooba mufti and pm modimehbooba mufti and pm modiਅਹਿਮਦ ਜੰਮੂ-ਕਸ਼ਮੀਰ ਪੁਲਿਸ ਵਿਚ ਇਕ ਕਾਂਸਟੇਬਲ ਸੀ ਅਤੇ ਸ਼੍ਰੀਨਗਰ ਸ਼ਹਿਰ ਦੇ ਬਘਾਟ ਖੇਤਰ ਵਿਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਹਮਲੇ ਵਿਚ ਮਾਰਿਆ ਗਿਆ ਸੀ । ਇਸ ਹਮਲੇ ਵਿਚ ਅਹਿਮਦ ਤੋਂ ਇਲਾਵਾ ਇਕ ਹੋਰ ਪੁਲਿਸਕਰਮੀ ਵੀ ਸ਼ਹੀਦ ਹੋ ਗਿਆ ਸੀ, ਜਦੋਂ ਕਿ ਬਡਗਾਮ ਜ਼ਿਲੇ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਮਾਰਿਆ ਗਿਆ ਸੀ । ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਬਡਗਾਮ ਵਿਚ ਹੋਏ ਮੁਕਾਬਲੇ ਵਿਚ ਤਿੰਨ ਅੱਤਵਾਦੀ ਵੀ ਮਾਰੇ ਗਏ ਸਨ।

Mehbooba urges RajnathMehbooba urges Rajnathਸ਼ਹੀਦ ਹੋਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਬੂਬਾ ਨੇ ਕੇਂਦਰ ਅਤੇ ਪਾਕਿਸਤਾਨ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਅੰਤ ਤੱਕ ਜੰਮੂ-ਕਸ਼ਮੀਰ ਦੇ ਲੋਕ , ਇਸ ਦੇ ਪੁਲਿਸ ਮੁਲਾਜ਼ਮ ਅਤੇ ਜਵਾਨ ਆਪਣੀਆਂ ਕੁਰਬਾਨੀਆਂ ਦਿੰਦੇ ਰਹਿਣਗੇ । ਮਹਿਬੂਬਾ ਨੇ ਕਿਹਾ, "ਇਹ (ਕਸ਼ਮੀਰ ਮਸਲਾ) ਇਕ ਵੱਡਾ ਮੁੱਦਾ ਹੈ ਅਤੇ ਇਸ ਮਸਲੇ ਨੂੰ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਜੰਮੂ-ਕਸ਼ਮੀਰ ਵਿਚ ਖੂਨੀ ਖਰਾਬੀ ਨੂੰ ਰੋਕਿਆ ਜਾ ਸਕੇ ਅਤੇ ਇੱਥੋਂ ਦੇ ਲੋਕ ਸ਼ਾਂਤੀ ਨਾਲ ਰਹਿ ਸਕਣ ।" "

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement