
ਪੰਜਾਬ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਦੇ ਤੀਜੇ ਪੜਾਅ ਦੀਆਂ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰਿਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਦੇ ਤੀਜੇ ਪੜਾਅ ਦੀਆਂ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰਿਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਉਹਨਾਂ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਵਿਧਾਨ ਸਭਾ ਚੋਣਾਂ ਅਤੇ ਯੂਪੀ ਦੇ ਤੀਜੇ ਪੜਾਅ ਦੀਆਂ ਚੋਣਾਂ ਅੱਜ ਹੋ ਰਹੀਆਂ ਹਨ। ਮੈਂ ਸਾਰਿਆਂ ਨੂੰ ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਭਾਰੀ ਗਿਣਤੀ ਵਿਚ ਵੋਟ ਪਾਉਣ ਦਾ ਸੱਦਾ ਦਿੰਦਾ ਹਾਂ”।
ਇਕ ਹੋਰ ਟਵੀਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ, “ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖ਼ਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ। ਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ”।