
ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ...
ਨਵੀਂ ਦਿੱਲੀ : ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਦੇ ਮੁਖੀ ਅਸਦੁਦੀਨ ਓਵੈਸੀ ਦੇ ਘਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਪਥਰਾਅ ਕੀਤਾ। ਇਹ ਉਨ੍ਹਾਂ ਦੇ ਦਿੱਲੀ ਸਥਿਤ ਅਸ਼ੋਕਾ ਰੋਡ ਸਥਿਤ ਰਿਹਾਇਸ਼ 'ਤੇ ਹੋਇਆ। ਕੁਝ ਲੋਕ ਘਰ 'ਤੇ ਪੱਥਰ ਸੁੱਟ ਕੇ ਫਰਾਰ ਹੋ ਗਏ ਹਨ।
ਅਸਦੁਦੀਨ ਓਵੈਸੀ ਨੇ ਦਿੱਲੀ ਪੁਲਿਸ ਨੂੰ ਜਾਂਚ ਕਰਨ ਦੀ ਅਪੀਲ ਕੀਤੀ ਹੈ। ਘਟਨਾ ਤੋਂ ਤੁਰੰਤ ਬਾਅਦ ਵੱਡੀ ਗਿਣਤੀ 'ਚ ਅਧਿਕਾਰੀ ਅਸਦੁਦੀਨ ਓਵੈਸੀ ਦੇ ਘਰ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਦੋਂ ਓਵੈਸੀ ਰਾਤ ਨੂੰ ਘਰ ਪਰਤਿਆ ਤਾਂ ਦੇਖਿਆ ਕਿ ਸ਼ਾਮ ਨੂੰ ਉਨ੍ਹਾਂ ਦੇ ਘਰ 'ਤੇ ਪੱਥਰਬਾਜ਼ੀ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨੀ ਕੁੜੀ ਨੂੰ ਭਾਰਤੀ ਲੜਕੇ ਨਾਲ ਹੋਇਆ ਪਿਆਰ: ਦੋਵਾਂ ਨੇਪਾਲ ’ਚ ਕਰਵਇਆ ਵਿਆਹ, ਬੀਐੱਸਐੱਫ ਨੇ ਕੁੜੀ ਨੂੰ ਕਾਬੂ ਕਰ ਭੇਜਿਆ ਪਾਕਿ
ਦਿੱਲੀ ਪੁਲਿਸ ਨੇ ਕਿਹਾ ਹੈ ਕਿ ਪੱਥਰਬਾਜ਼ੀ ਕਾਰਨ ਅਸਦੁਦੀਨ ਓਵੈਸੀ ਦੇ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਤੋਂ ਬਾਅਦ ਅਸੁਦੀਨ ਓਵੈਸੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ 'ਚ ਓਵੈਸੀ ਨੇ ਕਿਹਾ ਕਿ ਕੁਝ ਅਣਪਛਾਤੇ ਲੋਕਾਂ ਨੇ ਦਿੱਲੀ 'ਚ ਉਨ੍ਹਾਂ ਦੀ ਰਿਹਾਇਸ਼ 'ਤੇ ਪਥਰਾਅ ਕੀਤਾ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ 'ਚ ਕਬੱਡੀ ਟੂਰਨਾਮੈਂਟ 'ਤੇ ਗੈਂਗਸਟਰਾਂ ਦਾ ਸਾਇਆ! ਸਿੱਧੂ ਨੂੰ ਸਮਰਪਿਤ ਕਬੱਡੀ ਕੱਪ ਅਧਵਾਟੇ ਰੱਦ