ਪ੍ਰਧਾਨ ਮੰਤਰੀ ਨੂੰ ਮਿਲ ਕੇ ਕਿਸਾਨੀ ਮੁੱਦਿਆਂ ’ਤੇ ਕੀਤੀ ਚਰਚਾ
Capt Amarinder Singh meets PM Modi: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰ ਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀਬਖ਼ਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।
(For more Punjabi news apart from Capt Amarinder meets PM Modi, says 'confident about resolution of farmers' issue', stay tuned to Rozana Spokesman)