Chandigarh mayoral election: ਸੁਪਰੀਮ ਕੋਰਟ ਵਲੋਂ Invalid ਵੋਟਾਂ ਨੂੰ ਜਾਇਜ਼ ਮੰਨ ਕੇ ਮੁੜ ਗਿਣਤੀ ਦੇ ਹੁਕਮ
Published : Feb 20, 2024, 3:27 pm IST
Updated : Feb 20, 2024, 3:58 pm IST
SHARE ARTICLE
Chandigarh mayoral election: Supreme Court says count 8 rejected ballots as well
Chandigarh mayoral election: Supreme Court says count 8 rejected ballots as well

8 ਰੱਦ ਕੀਤੀਆਂ ਵੋਟਾਂ ਸਹੀ ਹਨ: CJI

Chandigarh mayoral election: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਅੱਜ ਮੁੜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਝਾੜ ਲਗਾਈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਭਾਜਪਾ ਅਤੇ 'ਆਪ' ਵਿਚਾਲੇ ਵਿਵਾਦ ਵਿਚ ਅੱਠ "ਅਵੈਧ" ਵੋਟਾਂ ਦੀ ਜਾਂਚ ਕੀਤੀ। ਅਦਾਲਤ ਨੇ ਕਿਹਾ ਕਿ ਇਨ੍ਹਾਂ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਜਾਇਜ਼ ਮੰਨਿਆ ਜਾਵੇਗਾ। ਇਸ ਦੇ ਆਧਾਰ 'ਤੇ ਨਤੀਜੇ ਐਲਾਨੇ ਜਾਣਗੇ।

ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕੁਲਦੀਪ ਕੁਮਾਰ (ਆਮ ਆਦਮੀ ਪਾਰਟੀ) ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਕਰ ਦਿਤੀ ਹੈ। ਕੁਮਾਰ ਨੇ ਰਿਟਰਨਿੰਗ ਅਧਿਕਾਰੀ ਅਨਿਲ ਮਸੀਹ 'ਤੇ ਚੋਣ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਸੁਪਰੀਮ ਕੋਰਟ ਬੈਲਟ ਪੇਪਰਾਂ ਦੀ ਜਾਂਚ ਕਰ ਰਹੀ ਹੈ ਅਤੇ ਵੀਡੀਉ ਰਿਕਾਰਡਿੰਗ ਨੂੰ ਦੇਖ ਰਹੀ ਹੈ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਦੁਆਰਾ ਨਿਯੁਕਤ ਇਕ ਨਿਆਂਇਕ ਅਧਿਕਾਰੀ ਦੁਆਰਾ ਪੇਸ਼ ਕੀਤੀ ਗਈ ਹੈ।

ਚੀਫ਼ ਜਸਟਿਸ ਚੰਦਰਚੂੜ ਨੇ ਸ਼ੁਰੂ ਵਿਚ ਕਿਹਾ, "ਅਸੀਂ ਬੈਲਟ ਪੇਪਰਾਂ ਨੂੰ ਦੇਖਣਾ ਚਾਹੁੰਦੇ ਹਾਂ ਜੋ ਅਯੋਗ ਕਰਾਰ ਦਿਤੇ ਗਏ ਸਨ।" ਖਰੀਦੋ-ਫਰੋਖਤ ਦਾ ਹਵਾਲਾ ਦਿੰਦੇ ਹੋਏ, ਅਦਾਲਤ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਹ ਬੈਲਟ ਪੇਪਰਾਂ ਦੀ ਪੂਰੀ ਵੀਡੀਉ-ਰਿਕਾਰਡਿੰਗ ਅਤੇ ਚੰਡੀਗੜ੍ਹ ਮੇਅਰ ਚੋਣ ਦੀ ਗਿਣਤੀ ਵਾਲੇ ਦਿਨ ਦੀ ਸਮੀਖਿਆ ਕਰੇਗੀ। ਅਦਾਲਤ ਨੇ ਕਿਹਾ ਕਿ ਉਹ ਨਵੇਂ ਸਿਰੇ ਤੋਂ ਪੋਲਿੰਗ ਦਾ ਹੁਕਮ ਦੇਣ ਦੀ ਬਜਾਏ ਪਹਿਲਾਂ ਤੋਂ ਪਈਆਂ ਵੋਟਾਂ ਦੇ ਆਧਾਰ 'ਤੇ ਨਤੀਜੇ ਘੋਸ਼ਿਤ ਕਰਨ 'ਤੇ ਵਿਚਾਰ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਆਦੇਸ਼ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿਤੀ ਹੈ, ਜਿਸ 'ਚ ਚੰਡੀਗੜ੍ਹ 'ਚ ਮੇਅਰ ਦੀ ਦੁਬਾਰਾ ਚੋਣ ਦੀ ਮੰਗ ਕਰਨ ਵਾਲੀ ਪਾਰਟੀ ਦੀ ਪਟੀਸ਼ਨ 'ਤੇ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿਤਾ ਗਿਆ ਸੀ।  ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 30 ਜਨਵਰੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਕਾਂਗਰਸ-ਆਪ ਗੱਠਜੋੜ ਵਿਰੁਧ ਜਿੱਤੀ ਸੀ।

ਮੇਅਰ ਦੇ ਅਹੁਦੇ ਲਈ ਭਾਜਪਾ ਦੇ ਮਨੋਜ ਸੋਨਕਰ ਨੇ 'ਆਪ' ਦੇ ਕੁਲਦੀਪ ਕੁਮਾਰ ਨੂੰ ਹਰਾਇਆ, ਜਿਨ੍ਹਾਂ ਨੂੰ 16 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਨੂੰ 12 ਵੋਟਾਂ ਮਿਲੀਆਂ। ਅੱਠ ਵੋਟਾਂ ਨੂੰ ਗੈਰ-ਕਾਨੂੰਨੀ ਕਰਾਰ ਦਿਤਾ ਗਿਆ ਸੀ।

(For more Punjabi news apart from Chandigarh mayoral election: Supreme Court says count 8 rejected ballots as well , stay tuned to Rozana Spokesman)

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement