
ਪਹਿਲੇ ਵਿਧਾਨ ਸਭਾ ਸੈਸ਼ਨ 'ਚ ਪੇਸ਼ ਹੋਵੇਗਾ CAG ਰਿਪੋਰਟ
ਨਵੀਂ ਦਿੱਲੀ: ਨਵੀਂ ਬਣੀ ਦਿੱਲੀ ਕੈਬਨਿਟ ਨੇ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਨੂੰ ਮਨਜ਼ੂਰੀ ਦਿੱਤੀ। ਸਿਹਤ ਬੀਮਾ ਯੋਜਨਾ ਵਿੱਚ 5 ਲੱਖ ਰੁਪਏ ਦਿੱਲੀ ਸਰਕਾਰ ਅਤੇ 5 ਲੱਖ ਰੁਪਏ ਕੇਂਦਰ ਸਰਕਾਰ ਦੇਵੇਗੀ। ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ 14 ਲੰਬਿਤ ਕੈਗ ਰਿਪੋਰਟਾਂ ਨੂੰ ਟੇਬਲ ਕਰਨ ਦਾ ਫੈਸਲਾ ਵੀ ਕੀਤਾ।
ਦਿੱਲੀ ਦੀ ਮੁੱਖ ਮੰਤਰੀ ਵਜੋਂ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੇਖਾ ਗੁਪਤਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸ਼ਹਿਰ ਵਿੱਚ ਸਿਹਤ ਸਕੀਮ ਲਾਗੂ ਨਹੀਂ ਹੋਣ ਦਿੱਤੀ, ਜਿਸ ਕਾਰਨ ਲੋਕਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ।