
Himachal Weather News: 23 ਸੂਬਿਆਂ 'ਚ ਮੀਂਹ ਦਾ ਅਲਰਟ ਜਾਰੀ
Himachal Weather News in punjabi : ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਸ਼ਿਮਲਾ ਦੇ ਨਾਰਕੰਡਾ ਅਤੇ ਕੁਫ਼ਰੀ 'ਚ ਵੀ ਵੀਰਵਾਰ ਸਵੇਰ ਤੋਂ ਹੀ ਬਰਫ਼ਬਾਰੀ ਹੋ ਰਹੀ ਹੈ। ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਅਤੇ ਵੱਧ ਤੋਂ ਵੱਧ 11 ਡਿਗਰੀ ਦਰਜ ਕੀਤਾ ਗਿਆ ਹੈ।
ਵੀਰਵਾਰ ਨੂੰ ਦੇਸ਼ ਦੇ 23 ਸੂਬਿਆਂ ਵਿੱਚ ਮੀਂਹ ਦਾ ਅਲਰਟ ਹੈ। ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈ ਰਿਹਾ ਹੈ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਬਿਹਾਰ, ਝਾਰਖੰਡ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸ਼੍ਰੀਨਗਰ ਵਿੱਚ ਸੀਤ ਲਹਿਰ ਜਾਰੀ ਹੈ ਅਤੇ ਹਲਕੀ ਬਾਰਿਸ਼ ਹੋਈ ਹੈ, ਅੱਜ ਇੱਥੇ ਘੱਟੋ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੱਧ ਪ੍ਰਦੇਸ਼ ਦੇ ਭੋਪਾਲ ਸਮੇਤ ਕਈ ਸ਼ਹਿਰਾਂ 'ਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਕੱਲ੍ਹ ਤੋਂ ਅਗਲੇ 24 ਘੰਟਿਆਂ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਇੰਦੌਰ-ਉਜੈਨ 'ਚ ਦਿਨ ਵੇਲੇ ਗਰਮੀ ਦਾ ਅਸਰ ਦੇਖਣ ਨੂੰ ਮਿਲਿਆ।