
ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ
ਚੰਡੀਗੜ੍ਹ: ਭਾਜਪਾ ਦੀ ਨਵੀਂ ਸਰਕਾਰ 'ਚ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਵੀਰਵਾਰ ਨੂੰ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿਚ ਕੈਬਨਿਟ ਮੰਤਰੀ ਦੀ ਸਹੁੰ ਪੰਜਾਬੀ ਵਿਚ ਚੁੱਕੀ। ਇੰਨਾ ਹੀ ਨਹੀਂ ਉਨ੍ਹਾਂ ਨੇ ਮੰਚ ’ਤੇ ਫਤਿਹ ਵੀ ਬੁਲਾਈ।
ਮਨਜਿੰਦਰ ਸਿੰਘ ਸਿਰਸਾ ਨੂੰ ਰਾਜੌਰੀ ਗਾਰਡਨ ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਸੀ, ਜਿੱਥੇ ਉਨ੍ਹਾਂ ਨੇ ਜਿੱਤ ਦਰਜ ਕਰਕੇ ਭਾਜਪਾ ਹਾਈਕਮਾਂਡ ਦੇ ਫੈਸਲੇ ਨੂੰ ਸਹੀ ਠਹਿਰਾਇਆ। ਇਸ ਦਾ ਨਤੀਜਾ ਇਹ ਨਿਕਲਿਆ ਕਿ ਹੁਣ ਉਨ੍ਹਾਂ ਨੂੰ ਕੈਬਨਿਟ ਵਿੱਚ ਸਿੱਧੀ ਐਂਟਰੀ ਮਿਲ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀਆਂ ਨੇ ਕਈ ਮੁੱਦੇ ਚੁੱਕੇ ਹਨ।