Delhi News : ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ NDA ਦੇ ਮੁੱਖ ਮੰਤਰੀਆਂ ਦੀ ਹੋਈ ਵੱਡੀ ਮੀਟਿੰਗ

By : BALJINDERK

Published : Feb 20, 2025, 6:11 pm IST
Updated : Feb 20, 2025, 6:11 pm IST
SHARE ARTICLE
 ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ NDA ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੀ ਤਸਵੀਰ
ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ NDA ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੀ ਤਸਵੀਰ

Delhi News : ਪੀਐਮ ਮੋਦੀ ਨੇ ਨਵੀਂ ਦਿੱਲੀ ’ਚ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਸ਼ਾਸਿਤ ਪਾਰਟੀ ਦਾ ਕੀਤਾ ਉਦਘਾਟਨ

Delji News in Punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਨਵੀਂ ਦਿੱਲੀ ’ਚ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਰਾਸ਼ਟਰੀ ਰਾਜਧਾਨੀ ਦੀ ਮੁੱਖ ਮੰਤਰੀ ਵਜੋਂ ਰੇਖਾ ਗੁਪਤਾ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਹੋਈ। ਤੁਹਾਨੂੰ ਦੱਸ ਦੇਈਏ ਕਿ ਅੱਜ ਰੇਖਾ ਗੁਪਤਾ ਨੇ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਮੀਟਿੰਗ ਤੋਂ ਬਾਅਦ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਏਐਨਆਈ ਨੂੰ ਦੱਸਿਆ, "ਜਦੋਂ ਭਾਜਪਾ ਸਰਕਾਰ ਬਣਦੀ ਹੈ, ਤਾਂ ਇਹ ਪ੍ਰਧਾਨ ਮੰਤਰੀ ਮੋਦੀ ਦੁਆਰਾ ਦਿਖਾਏ ਗਏ ਦ੍ਰਿਸ਼ਟੀਕੋਣ ਅਨੁਸਾਰ ਕੰਮ ਕਰਦੀ ਹੈ।" ਰਾਜਸਥਾਨ ਦੀ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਏਐਨਆਈ ਨੂੰ ਦੱਸਿਆ, "ਇਹ ਹਰ ਔਰਤ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇੱਕ ਔਰਤ (ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ) ਨੂੰ ਇਹ ਮੌਕਾ ਮਿਲਿਆ ਹੈ।"

ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਨੇ ਕਿਹਾ, "ਮੈਂ ਰੇਖਾ ਗੁਪਤਾ ਜੀ ਨੂੰ ਵਧਾਈ ਦਿੰਦਾ ਹਾਂ। ਉਹ ਇੱਥੇ ਇਤਿਹਾਸ ਰਚ ਰਹੀ ਹੈ। ਇਹ ਇੱਕ ਸੁੰਦਰ ਜਿੱਤ ਸੀ। ਇਹ ਭਾਜਪਾ ਅਤੇ ਐਨਡੀਏ ਲਈ ਇੱਕ ਮਿੱਠੀ ਸਫ਼ਲਤਾ (ਦਿੱਲੀ ਵਿੱਚ ਭਾਜਪਾ ਦੀ ਜਿੱਤ) ਸੀ। ਇਹ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਭਾਜਪਾ ਵਰਕਰਾਂ ਦੁਆਰਾ ਕੀਤੀ ਗਈ ਨਿਰੰਤਰ ਮਿਹਨਤ ਕਾਰਨ ਸੰਭਵ ਹੋਇਆ।" ਉਨ੍ਹਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ "ਮ੍ਰਿਤਯੂ ਕੁੰਭ" ਟਿੱਪਣੀ 'ਤੇ ਵੀ ਪ੍ਰਤੀਕਿਰਿਆ ਦਿੱਤੀ। "ਮੈਨੂੰ ਲੱਗਦਾ ਹੈ ਕਿ ਇਹ ਕਹਿਣਾ ਸਹੀ ਨਹੀਂ ਹੈ।ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਭਾਜਪਾ ਦੀ ਉੱਚ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਹੋਰ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਸਨ।

ਰੇਖਾ ਗੁਪਤਾ ਨੇ  ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਆਪਣੀ ਨਿਯੁਕਤੀ ਨੂੰ ਇੱਕ "ਚਮਤਕਾਰ" ਅਤੇ ਰਾਜਨੀਤੀ ’ਚ ਔਰਤਾਂ ਲਈ ਇੱਕ "ਨਵਾਂ ਅਧਿਆਇ" ਦੱਸਿਆ। ਉਨ੍ਹਾਂ ਨੇ ਭ੍ਰਿਸ਼ਟ ਵਿਅਕਤੀਆਂ ਨੂੰ ਜਵਾਬਦੇਹ ਬਣਾਉਣ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਸਹੁੰ ਚੁੱਕੀ। ਉਨ੍ਹਾਂ ਨੇ ਕਿਹਾ, "ਇਹ ਇੱਕ ਚਮਤਕਾਰ ਹੈ, ਇਹ ਇੱਕ ਨਵੀਂ ਪ੍ਰੇਰਨਾ ਹੈ ਅਤੇ ਇੱਕ ਨਵਾਂ ਅਧਿਆਇ ਹੈ। ਜੇਕਰ ਮੈਂ ਮੁੱਖ ਮੰਤਰੀ ਬਣ ਸਕਦੀ ਹਾਂ, ਤਾਂ ਇਸਦਾ ਮਤਲਬ ਹੈ ਕਿ ਸਾਰੀਆਂ ਔਰਤਾਂ ਲਈ ਦਰਵਾਜ਼ੇ ਖੁੱਲ੍ਹੇ ਹਨ। ਜੋ ਵੀ ਭ੍ਰਿਸ਼ਟ ਹੈ, ਉਸਨੂੰ ਹਰ ਰੁਪਏ ਦਾ ਹਿਸਾਬ ਦੇਣਾ ਪਵੇਗਾ।"

ਮੁੱਖ ਮੰਤਰੀ ਦੀ ਸਲਾਹ 'ਤੇ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਛੇ ਹੋਰ ਨੇਤਾਵਾਂ ਨੂੰ ਵੀ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ। ਮੰਤਰੀਆਂ ਵਜੋਂ ਸਹੁੰ ਚੁੱਕਣ ਵਾਲੇ ਹੋਰ ਛੇ ਭਾਜਪਾ ਆਗੂਆਂ ’ਚ ਪ੍ਰਵੇਸ਼ ਸਾਹਿਬ ਸਿੰਘ (ਉਪ ਮੁੱਖ ਮੰਤਰੀ), ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਸ਼ਾਮਲ ਹਨ।

ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ, ਗੁਪਤਾ ਨੇ ਪਾਰਟੀ ਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਅਤੇ ਸਾਰੇ 48 ਭਾਜਪਾ ਵਿਧਾਇਕਾਂ ਨਾਲ ਇੱਕ ਟੀਮ ਵਜੋਂ ਕੰਮ ਕਰਨ ਦਾ ਵਾਅਦਾ ਕੀਤਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, "ਇਹ ਇੱਕ ਵੱਡੀ ਜ਼ਿੰਮੇਵਾਰੀ ਹੈ। ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਹਾਈਕਮਾਨ ਦਾ ਮੇਰੇ 'ਤੇ ਭਰੋਸਾ ਕਰਨ ਲਈ ਧੰਨਵਾਦ ਕਰਦੀ ਹਾਂ। ਮੈਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੀ। ਮੇਰੀ ਪਹਿਲੀ ਤਰਜੀਹ ਸਾਡੀ ਪਾਰਟੀ ਦੁਆਰਾ ਕੀਤੇ ਗਏ ਸਾਰੇ ਵਾਅਦੇ ਪੂਰੇ ਕਰਨਾ ਹੈ ਅਤੇ ਦੂਜੀ ਤਰਜੀਹ ਇਹ ਹੈ ਕਿ ਸਾਡੇ ਸਾਰੇ 48 ਵਿਧਾਇਕ ਟੀਮ ਮੋਦੀ ਵਜੋਂ ਕੰਮ ਕਰਨ। ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਂ ਦਿੱਲੀ ਦਾ ਮੁੱਖ ਮੰਤਰੀ ਬਣਾਂਗੀ।"

(For more news apart from meeting NDA Chief Ministers was held after swearing-in ceremony Chief Minister Delhi News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement