
Delhi News: ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ
ਰੇਖਾ ਗੁਪਤਾ ਅੱਜ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਵੇਗੀ। ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਉਨ੍ਹਾਂ ਦੇ ਨਾਲ ਛੇ ਮੰਤਰੀ ਵੀ ਸਹੁੰ ਚੁੱਕਣਗੇ।
ਇਸ ਵਿੱਚ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਾਜ਼ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਦੇ ਨਾਂ ਸ਼ਾਮਲ ਹਨ। ਬੁੱਧਵਾਰ ਸ਼ਾਮ ਨੂੰ ਵਿਧਾਇਕ ਦਲ ਦੀ ਬੈਠਕ 'ਚ ਰੇਖਾ ਗੁਪਤਾ ਨੂੰ ਮੁੱਖ ਮੰਤਰੀ ਚੁਣਿਆ ਗਿਆ ਸੀ।
ਸਹੁੰ ਚੁੱਕਣ ਤੋਂ ਪਹਿਲਾਂ ਰੇਖਾ ਗੁਪਤਾ ਨੇ ਵੀਰਵਾਰ ਸਵੇਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ, 'ਇਹ ਵੱਡੀ ਜ਼ਿੰਮੇਵਾਰੀ ਹੈ। ਮੇਰੇ 'ਤੇ ਭਰੋਸਾ ਜਤਾਉਣ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਹਾਈ ਕਮਾਂਡ ਦਾ ਧੰਨਵਾਦ ਕਰਦੀ ਹਾਂ। ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਂ ਦਿੱਲੀ ਦੀ ਮੁੱਖ ਮੰਤਰੀ ਬਣਾਂਗੀ। ਇਹ ਇੱਕ ਚਮਤਕਾਰ ਵਰਗਾ ਹੈ।