ਜਗਤਾਰ ਸਿੰਘ ਜੌਹਲ ਵਿਰੁੱਧ ਦਿੱਲੀ ਦੀ ਪਟਿਆਲਾ ਕੋਰਟ ਵਿੱਚ ਹੋਈ ਸੁਣਵਾਈ
Published : Feb 20, 2026, 10:22 pm IST
Updated : Feb 20, 2026, 10:22 pm IST
SHARE ARTICLE
Hearing against Jagtar Singh Johal held in Delhi's Patiala Court
Hearing against Jagtar Singh Johal held in Delhi's Patiala Court

ਪੰਜਾਬ ’ਚ ‘ਮਿੱਥ ਕੇ ਕੀਤੇ ਕਤਲਾਂ’ ਦਾ ਮਾਮਲਾ

ਨਵੀਂ ਦਿੱਲੀ: ਪੰਜਾਬ ’ਚ ਮਿੱਥ ਕੇ ਹੋਏ ਕਤਲਾਂ ਦੇ ਮਾਮਲੇ ’ਚ ਸ਼ੁਕਰਵਾਰ ਨੂੰ ਦਿੱਲੀ ਦੇ ਪਟਿਆਲਾ ਹਾਊਸ ਕੋਰਟ ’ਚ ਸੁਣਵਾਈ ਹੋਈ। ਮਾਮਲਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ ਕਰ ਰਹੀ ਹੈ। ਇਸ ਦੌਰਾਨ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅਦਾਲਤ ਨੂੰ ਮੰਗ ਕੀਤੀ ਕਿ ਜਗਤਾਰ ਸਿੰਘ ਜੌਹਲ ਨਾਲ ਜੁੜੇ ਸੁਰੱਖਿਅਤ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣ। ਉਨ੍ਹਾਂ ਦਸਿਆ ਕਿ ਐਨ.ਆਈ.ਏ. ਦੇ ਅਧਿਕਾਰੀ ਨੇ ਅਦਾਲਤ ਨੂੰ ਜਾਣਕਾਰੀ ਦਿਤੀ ਕਿ ਜੌਹਲ ਨਾਲ ਜੁੜੇ ਦੋ ਗਵਾਹ ਸਨ, ਇਨ੍ਹਾਂ ’ਚੋਂ ਇਕ ਦੀ ਮੌਤ ਹੋ ਚੁਕੀ ਹੈ, ਜਦਕਿ ਦੂਜਾ ਵਿਦੇਸ਼ ’ਚ ਰਹਿੰਦਾ ਹੈ। ਅਦਾਲਤ ਨੇ ਐਨ.ਆਈ.ਏ. ਨੂੰ ਹੁਕਮ ਦਿਤੇ ਹਨ ਕਿ ਅਗਲੀ ਪੇਸ਼ੀ ਉਤੇ ਦਸਿਆ ਜਾਵੇ ਕਿ ਉਸ ਗਵਾਹ ਦਾ ਬਿਆਨ ਕਿਸ ਤਰ੍ਹਾਂ ਦਰਜ ਹੋਵੇਗਾ। ਪੰਜਾਬ ’ਚ ਮਿੱਥੇ ਕੇ ਮੁੱਖ ਰੂਪ ’ਚ 2016-17 ’ਚ ਕਤਲ ਹੋਏ ਸਨ, ਜਿਸ ਵਿਚ ਰਾਸ਼ਟਰੀ ਸਵੈਮਸੇਵਕ ਸੰਘ, ਸ਼ਿਵ ਸੈਨਾ ਅਤੇ ਹੋਰ ਅਜਿਹੇ ਸੰਗਠਨਾਂ ਨਾਲ ਜੁੜੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਨ੍ਹਾਂ ’ਚ ਕੁਲ 9 ਲੋਕਾਂ ਦੀ ਮੌਤ ਹੋ ਗਈ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement