ਡੀ.ਜੀ.ਪੀ. ਵਲੋਂ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਮੀਟਿੰਗ
Published : Aug 23, 2017, 5:21 pm IST
Updated : Mar 20, 2018, 2:58 pm IST
SHARE ARTICLE
Meeting
Meeting

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੇ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਸ੍ਰੀ ਸੁਰੇਸ਼ ਅਰੋੜਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫ਼ਿਰੋਜ਼ਪੁਰ ਅਤੇ....

ਫ਼ਿਰੋਜ਼ਪੁਰ, 23 ਅਗੱਸਤ (ਬਲਬੀਰ ਸਿੰਘ ਜੋਸਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ ਦੇ ਨਿਰਦੇਸ਼ਾਂ ਤੇ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਸ੍ਰੀ ਸੁਰੇਸ਼ ਅਰੋੜਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਸਬੰਧੀ ਅਹਿਮ ਮੀਟਿੰਗ ਕੀਤੀ ਗਈ।
ਸ੍ਰੀ ਸੁਰੇਸ਼ ਅਰੋੜਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਸਬੰਧੀ ਅਦਾਲਤ ਵਲੋਂ ਦਿਤੇ ਜਾਣ ਵਾਲੇ ਫ਼ੈਸਲੇ ਮਗਰੋਂ ਹਰ ਤਰ੍ਹਾਂ ਦੇ ਹਾਲਾਤ ਨਾਲ ਨਿਪਟਣ ਲਈ ਪੁਲਿਸ, ਅਰਧ ਸੁਰੱਖਿਆ ਬਲ ਅਤੇ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪੁਲਿਸ ਨੂੰ ਨਿਰਦੇਸ਼ ਦਿਤੇ ਹਨ ਕਿ ਕਿਸੇ ਨੂੰ ਵੀ ਰਾਜ ਦੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਮਨ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਧਿਰਾਂ ਨੂੰ ਅਦਾਲਤ ਦੇ ਫ਼ੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਤੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਹਰ ਸਮੇਂ ਚੌਕਸ ਰਹਿਣ ਤੇ ਹਰ ਹਾਲਾਤ ਵਿਚ ਅਮਨ ਸ਼ਾਂਤੀ ਤੇ ਆਪਸੀ ਭਾਈਚਾਰਾ ਕਾਇਮ ਰੱਖਣ ਦੇ ਨਿਰਦੇਸ਼ ਦਿਤੇ।
ਡੀ.ਜੀ.ਪੀ ਨੇ ਡੀ.ਜੀ.ਪੀ ਲਾਅ ਐਂਡ ਆਰਡਰ ਅਤੇ ਡੀ.ਜੀ.ਪੀ ਇੰਟੈਲੀਜੈਂਸ ਨਾਲ ਜ਼ਿਲ੍ਹਾ ਮੈਜਿਸਟਰੇਟਾਂ ਅਤੇ ਐਸ.ਐਚ.ਓ. ਪੱਧਰ 'ਤੇ ਅਧਿਕਾਰੀਆਂ ਤੋਂ ਇਲਾਵਾ ਨੀਮ ਫ਼ੌਜੀ ਬਲਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੌਜੂਦਾ ਅਮਨ ਕਾਨੂੰਨ ਦੀ ਸਥਿਤੀ ਬਾਰੇ ਅਤੇ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ 'ਤੇ ਕੀਤੇ ਜਾਣ ਵਾਲੇ ਪ੍ਰਬੰਧਾਂ  ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਅਮਨ ਕਾਨੂੰਨ ਦੀ ਵਿਵਸਥਾ ਨੂੰ ਪੁਰੀ ਤਰ੍ਹਾਂ ਬਣਾਉਣ ਅਤੇ ਕਿਸੇ ਤਰ੍ਹਾਂ ਵੀ ਲੋਕਾਂ ਦੀ ਜਾਇਦਾਦ ਅਤੇ ਜੀਵਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਚੁੱਕੇ ਜਾਣ ਵਾਲੇ ਹਿਫ਼ਾਜ਼ਤੀ ਸੁਰੱਖਿਆ ਕਦਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਸ੍ਰੀ ਸੁਰੇਸ਼ ਅਰੋੜਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿਤੇ ਕਿ ਉਹ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਤਿਆਰ ਰਹਿਣ ਅਤੇ ਸਮਾਜ ਵਿਰੋਧੀ ਤੇ ਗੜਬੜੀ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ ਲਾਅ ਐਂਡ ਆਰਡਰ ਹਰਦੀਪ ਸਿੰਘ ਢਿੱਲੋਂ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ, ਹਰਪ੍ਰੀਤ ਸਿੰਘ ਸਿੱਧੂ ਏ.ਡੀ.ਜੀ.ਪੀ. ਐਸ.ਟੀ.ਐਫ. ਐਂਡ ਬਾਰਡਰ, ਰਜਿੰਦਰ ਸਿੰਘ ਡੀ.ਆਈ.ਜੀ ਫ਼ਿਰੋਜ਼ਪੁਰ ਤੋਂ ਇਲਾਵਾ ਗੌਰਵ ਗਰਗ ਐਸ.ਐਸ.ਪੀ. ਫ਼ਿਰੋਜ਼ਪੁਰ, ਨਾਨਕ ਸਿੰਘ ਐਸ.ਐਸ.ਪੀ ਫ਼ਰੀਦਕੋਟ, ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement