
ਜੰਮੂ-ਕਸ਼ਮੀਰ ਦੇ ਰਾਜਪਾਲ ਐੱਨ.ਐੱਨ. ਵੋਹਰਾ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪਾਕਿਸਤਾਨੀ ਬਲਾਂ ਵਲੋਂ ਵਾਰ-ਵਾਰ ਗੋਲੀਬੰਦੀ ਦੀ..
ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਰਾਜਪਾਲ ਐੱਨ.ਐੱਨ. ਵੋਹਰਾ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪਾਕਿਸਤਾਨੀ ਬਲਾਂ ਵਲੋਂ ਵਾਰ-ਵਾਰ ਗੋਲੀਬੰਦੀ ਦੀ ਉਲੰਘਣਾ ਕੀਤੇ ਜਾਣ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ।
ਇੱਥੇ 30 ਮਿੰਟ ਤੱਕ ਚੱਲੀ ਬੈਠਕ 'ਚ ਰਾਜਪਾਲ ਨੇ ਰਾਜਨਾਥ ਸਿੰਘ ਨੂੰ ਕਸ਼ਮੀਰ ਦੀ ਮੌਜੂਦਾ ਸਥਿਤੀ ਅਤੇ ਆਮ ਵਰਗੀ ਸਥਿਤੀ ਬਹਾਲ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਰਹੱਦ ਪਾਰੋਂ ਹੋਣ ਵਾਲੀਆਂ ਗੋਲੀਬੰਦੀ ਦੀਆਂ ਉਲੰਘਣਾਵਾਂ, ਘੁਸਪੈਠ ਦੀਆਂ ਵੱਧਦੀਆਂ ਕੋਸ਼ਿਸ਼ਾਂ ਅਤੇ ਘਾਟੀ 'ਚ ਅੱਤਵਾਦ ਦੀ ਵਿਆਪਕਤਾ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ।