
ਹਾਲਾਂਕਿ ਹੁਣ ਤਕ ਕੋਰੋਨਾ ਵਾਇਰਸ ਦਾ ਇਲਾਜ ਨਹੀਂ ਮਿਲ ਸਕਿਆ...
ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਦੁਨੀਆ ਵਿਚ 9 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਹੁਣ ਤਕ ਇਸ ਵਾਇਰਸ ਨੂੰ ਖਤਮ ਕਰਨ ਲਈ ਦਵਾਈ ਦੀ ਖੋਜ ਨਹੀਂ ਹੋ ਸਕੀ। ਇਸ ਦੌਰਾਨ ਅਮਰੀਕਾ ਨੇ ਮਲੇਰੀਆ ਦੀ ਦਵਾਈ ਨੂੰ ਕੋਰੋਨਾ ਵਾਇਰਸ ਦੇ ਇਲਾਜ ਲਈ ਮਨਜੂਰੀ ਦੇ ਦਿੱਤੀ ਹੈ। ਦਰਅਸਲ ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ। ਦੁਨੀਆ ਦੇ ਕਈ ਦੇਸ਼ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ।
Donald Trump
ਹਾਲਾਂਕਿ ਹੁਣ ਤਕ ਕੋਰੋਨਾ ਵਾਇਰਸ ਦਾ ਇਲਾਜ ਨਹੀਂ ਮਿਲ ਸਕਿਆ। ਇਸ ਦੇ ਚਲਦੇ ਕੋਰੋਨਾ ਵਾਇਰਸ ਦੇ ਇਲਾਜ ਲਈ ਮਲੇਰੀਆ ਦੀ ਦਵਾਈ ਲੈਣ ਦੀ ਮਨਜੂਰੀ ਦਿੱਤੀ ਗਈ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਸਿਆ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਮਲੇਰੀਆ ਦੀ ਦਵਾਈ ਇਸਤੇਮਾਲ ਕਰਨ ਦੇ ਆਦੇਸ਼ ਦਿੱਤੇ ਹਨ।
Corona Virus
ਡੋਨਾਲਡ ਟਰੰਪ ਨੇ ਕਿਹਾ ਕਿ ਹਾਈਡ੍ਰੋਕਸੀਕਲੋਰੋਕਵਿਨ ਨਾਮਕ ਇਕ ਮਲੇਰੀਆ ਅਤੇ ਗਠੀਆ ਦੀ ਦਵਾਈ ਨੇ ਕੋਰੋਨਾ ਵਾਇਰਸ ਦੇ ਇਲਾਜ ਵਿਚ ਕਾਫੀ ਬਿਹਤਰ ਪਰਿਣਾਮ ਦਿਖਾਏ ਹਨ। ਟਰੰਪ ਨੇ ਕਿਹਾ ਕਿ ਮਲੇਰੀਆ ਦੀ ਦਵਾਈ ਕੋਰੋਨਾ ਦੇ ਇਲਾਜ ਲਈ ਕਾਰਗਰ ਹੈ। ਦਸ ਦਈਏ ਕਿ ਦੁਨੀਆ ਵਿਚ ਕੋਰੋਨਾ ਵਾਇਰਸ ਨਾਲ ਹੁਣ ਤਕ ਕਰੀਬ 2 ਲੱਖ ਲੋਕ ਸੰਕਰਮਿਤ ਹੋ ਚੁੱਕੇ ਹਨ। ਇਸ ਤੋਂ ਇਲਾਵਾ 9 ਹਜ਼ਾਰ ਲੋਕ ਅਪਣੀ ਜਾਨ ਗੁਆ ਚੁੱਕੇ ਹਨ।
Donald Trump
ਉੱਥੇ ਹੀ ਭਾਰਤ ਵਿਚ ਹੁਣ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਭਾਰਤ ਵਿਚ ਹੁਣ ਤਕ ਕੋਰੋਨਾ ਵਾਇਰਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਸ ਦਈਏ ਕਿ ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਇਕ ਨੰਬਰ ਵੀ ਜਾਰੀ ਕਰ ਦਿੱਤਾ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਨਾਲ ਹੁਣ ਤੱਕ ਚਾਰ ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸਰਕਾਰ ਨੇ ਕੋਰੋਨਾ ‘ਤੇ ਵਟਸਐਪ ਚੈਟਬਾਟ ਬਣਾਇਆ ਹੈ।
Corona Virus
ਭਾਰਤ ਸਰਕਾਰ ਨੇ ਇਸ ਨੂੰ MyGov ਕੋਰੋਨਾ ਹੈਲਪਡੈਸਕ ਦਾ ਨਾਂਅ ਦਿੱਤਾ ਹੈ। ਇਸ ਦੇ ਲਈ WhatsApp ਨੰਬਰ 9013151515 ਹੈ। ਇਸ WhatsApp ਨੰਬਰ ਦੀ ਮਦਦ ਨਾਲ ਤੁਸੀਂ ਨੈਸ਼ਨਲ ਫਾਰਮਾਸਿਉਟੀਕਲ ਪ੍ਰਾਈਸਿੰਗ ਅਥਾਰਟੀ ਦੀ ਮਦਦ ਨਾਲ ਕੋਰੋਨਾ ਵਾਇਰਸ ਨਾਲ ਸਬੰਧਿਤ ਪ੍ਰਸ਼ਨਾਂ ਜਵਾਬ ਜਾਣ ਸਕਦੇ ਹੋ। MyGovindia ਦੇ ਅਧਿਕਾਰਕ ਟਵਿਟਰ ਹੈਂਡਰ ‘ਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਟਵੀਟ ਕਰ ਕੇ ਲਿਖਿਆ ਗਿਆ ਹੈ, ‘9013151515 ‘ਤੇ ਨਮਸਤੇ ਲਿਖ ਕੇ ਤੁਸੀਂ ਕੋਰੋਨਾ ਵਾਇਰਸ ਨਾਲ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ’। ਦੱਸ ਦਈਏ ਕਿ ਦੇਸ਼ ਭਰ ਵਿਚ ਹੁਣ ਤੱਕ 173 ਲੋਕ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ, ਇਹਨਾਂ ਵਿਚੋਂ 25 ਵਿਦੇਸ਼ੀ ਨਾਗਰਿਕ ਹਨ। ਉੱਥੇ ਹੀ ਭਾਰਤ ਵਿਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।