
ਭਾਰਤ ਵਿਚ ਕਰੋਨਾ ਵਾਇਰਸ ਦੇ ਹੁਣ ਕਾਫੀ ਮਾਮਲੇ ਸਾਹਮਣੇ ਆਉਣ ਲੱਗੇ ਹਨ
ਨਾਭਾ : ਭਾਰਤ ਵਿਚ ਕਰੋਨਾ ਵਾਇਰਸ ਦੇ ਹੁਣ ਕਾਫੀ ਮਾਮਲੇ ਸਾਹਮਣੇ ਆਉਣ ਲੱਗੇ ਹਨ ਜਿਸ ਨੂੰ ਦੇਖਦਿਆਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਦੇ ਵੱਲੋਂ ਭੀੜ ਵਾਲੀਆਂ ਥਾਵਾਂ ਸਿਨੇਮਾ ਘਰ, ਸ਼ਾਪਿੰਗ ਮਾਲ , ਸਕੂਲ, ਕਾਲਜ, ਯੂਨੀਵਰਸਿਟੀਆਂ ਦੇ ਨਾਲ-ਨਾਲ ਹੋਰ ਕਾਫੀ ਆਦਾਰਿਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਆਦੇਸ਼ ਦਿੱਤਾ ਸੀ ਪਰ ਸਰਕਾਰ ਦੇ ਇਸ ਫੈਸਲੇ ਦੀ ਸਰਾਸਰ ਉਲੰਘਣਾ ਕਰਨ ਦਾ ਇਕ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ।
Photo
ਜਿੱਥੇ ਦੇ ਇਕ ਪ੍ਰਾਈਵੇਟ ਸਕੂਲ ਵੱਲੋਂ ਸਰਕਾਰ ਦੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਬੱਚਿਆਂ ਨੂੰ ਬਿਨਾਂ ਵਰਦੀ ਦੇ ਸਕੂਲ ਵਿਚ ਪੇਪਰ ਦੇਣ ਲਈ ਸੱਦਿਆ ਸੀ । ਇਸ ਬਾਰੇ ਜਦੋਂ ਨਾਭਾ ਦੇ ਐੱਸ,ਐੱਚ,ਓ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਸਕੂਲ ਦੇ ਸਕੂਲ ਦੀ ਮੈਨੇਜਮੈਂਟ ਨੂੰ ਵਾਰਨਿੰਗ ਦਿੱਤੀ ਅਤੇ ਸਕੂਲ ਵਿਚ ਚੱਲ ਰਹੇ ਪੇਪਰ ਨੂੰ ਤੁਰੰਤ ਹੀ ਬੰਦ ਕਰਵਾਇਆ।
Coronavirus
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੀ ਰਿਪੋਰਟ ਉਨ੍ਹਾਂ ਨੇ ਐੱਸ,ਡੀ,ਐਮ ਨੂੰ ਭੇਜ ਦਿੱਤੀ ਹੈ ਅਤੇ ਉਹ ਸਕੂਲ ਇਸ ਤੇ ਬਣਦੀ ਕਾਰਵਾਈ ਕਰਨਗੇ । ਇਸ ਬਾਰੇ ਜਦੋਂ ਬੱਚਿਆਂ ਨੂੰ ਪੁਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਸਵੇਰੇ ਸਾਢੇ ਸੱਤ ਵੱਜੇ ਦੇ ਸਕੂਲ ਵਿਚ ਆਏ ਹੋਏ ਹਨ ਅਤੇ ਉਨ੍ਹਾਂ ਨੂੰ ਬਿਨਾ ਵਰਦੀ ਦੇ ਸਕੂਲ ਆਉਣ ਲਈ ਕਿਹਾ ਗਿਆ ਸੀ । ਜਿਸ ਕਾਰਨ ਕਾਫੀ ਗਿਣਤੀ ਵਿਚ ਬੱਚੇ ਇਥੇ ਪੇਪਰ ਦੇਣ ਪਹੁੰਚੇ ਸਨ ।
Photo
ਇਸ ਮਾਮਲੇ ਬਾਰੇ ਜਦੋਂ ਸਕੂਲ ਦੇ ਪ੍ਰਿੰਸੀਪਲ ਨਾਲ ਪੱਤਰਕਾਰਾਂ ਨੇ ਗੱਲ ਕਰਨੀ ਚਾਹੀ ਤਾਂ ਪ੍ਰਿੰਸੀਪਲ ਸਾਹਿਬ ਨੇ ਇਸ ਮਾਮਲੇ ਤੋਂ ਬਚਣ ਲਈ ਕੈਮਰਿਆਂ ਅੱਗੇ ਆਉਣ ਤੋਂ ਸਾਫ ਮਨਾ ਕਰ ਦਿੱਤਾ ।
Photo
ਦੱਸ ਦੱਈਏ ਕਿ ਹੁਣ ਤੱਕ ਭਾਰਤ ਵਿਚ ਵੀ ਇਸ ਵਾਇਰਸ ਦੇ 166 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ ਚਾਰ ਦੀ ਮੌਤ ਵੀ ਹੋ ਚੁੱਕੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।