
ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਜਾਰੀ ਹੈ।
ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਜਾਰੀ ਹੈ। ਇਸ ਦੇ ਚਲਦਿਆਂ ਹਰ ਕੋਈ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਸਲਾਹ ਦੇ ਰਿਹਾ ਹੈ।
Photo
ਸਿਆਸੀ ਲੀਡਰਾਂ ਤੋਂ ਲੈ ਕੇ ਮਨੋਰੰਜਨ ਜਗਤ ਦੀਆਂ ਪ੍ਰਸਿੱਧ ਹਸਤੀਆਂ ਵੱਲੋਂ ਲੋਕਾਂ ਨੂੰ ਘਰ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
Photo
ਇਸੇ ਦੌਰਾਨ ਮਸ਼ਹੂਰ ਅਦਾਕਾਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਯੋਗਰਾਜ ਸਿੰਘ ਨੇ ਵੀ ਦੇਸ਼ ਵਾਸੀਆਂ ਨੂੰ ਇਕ ਸਲਾਹ ਦਿੱਤੀ ਹੈ।
Photo
ਯੋਗਰਾਜ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਦਿਨਾਂ ਵਿਚ ਘਰ ‘ਤੇ ਰਹਿ ਕੇ ਤੁਸੀਂ ਅਪਣੇ ਸਮੇਂ ਦੀ ਸਹੀ ਵਰਤੋਂ ਕਰੋ ਤੇ ਵਰਕਆਊਟ ‘ਤੇ ਸਮਾਂ ਲਗਾਓ।
Photo
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਪਣੇ ਦੇਸ਼ ਅਤੇ ਦੇਸ਼ਵਾਸੀਆਂ ਦੀ ਇਸ ਲੜਾਈ ਵਿਚ ਮਦਦ ਕਰੋ। ਪ੍ਰਮਾਤਮਾ ਤੁਹਾਡੇ ਸਾਰਿਆਂ 'ਤੇ ਮਿਹਰ ਕਰੇ!
Photo
ਇਸ ਦੇ ਨਾਲ ਹੀ ਉਹਨਾਂ ਨੇ ਅਪਣੀਆਂ ਵਰਕ ਆਊਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੰਜ ਮੌਤਾਂ ਹੋ ਚੁੱਕੀਆਂ ਹਨ।
Photo
ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਕੋਰੋਨਾ ਵਾਇਰਸ ਦੇ 4 ਮਾਮਲੇ ਸਾਹਮਣੇ ਆ ਚੁੱਕੇ ਹਨ।