
ਸਿਲੰਡਰ ਨਾਲ ਅੱਗ ਲੱਗਣ ਤੋਂ ਬਾਅਦ ਇਹ ਘਟਨਾ ਵਾਪਰੀ।
ਨਵੀਂ ਦਿੱਲੀ: ਦਿੱਲੀ ਦੇ ਸਿੰਘੂ ਸਰਹੱਦ 'ਤੇ ਇੱਕ ਤੰਬੂ ਵਿੱਚ ਅੱਗ ਲੱਗ ਗਈ,ਜਿਥੇ ਕਿਸਾਨ ਕੇਂਦਰ ਦੇ ਤਿੰਨੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ,ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਇਸਦਾ ਸ਼ਨੀਵਾਰ ਨੂੰ ਦਾਅਵਾ ਕੀਤਾ।
Singhu Borderਇੱਕ ਪ੍ਰਦਰਸ਼ਨਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10 ਵਜੇ ਉਸਾਰੀ ਅਧੀਨ ਫਲਾਈਓਵਰ ਦੇ ਨੇੜੇ ਵਾਪਰੀ,ਜਿੱਥੇ ਤੰਬੂ ਲਗਾਇਆ ਹੋਇਆ ਸੀ। ਹਾਲਾਂਕਿ ਪੁਲਿਸ ਜਾਂ ਫਾਇਰ ਵਿਭਾਗ ਵੱਲੋਂ ਇਸ ਘਟਨਾ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ। ਅੰਦੋਲਨ ਦੀ ਅਗਵਾਈ ਕਰ ਰਹੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਤੰਬੂ ਪੂਰੀ ਤਰ੍ਹਾਂ ਸੜ ਗਿਆ ਸੀ। ਅੱਗ ਬੁਝਾਉਣ ਦੀ ਕੋਸ਼ਿਸ਼ ਕਰਦਿਆਂ ਇੱਕ ਵਿਅਕਤੀ ਜ਼ਖਮੀ ਵੀ ਹੋ ਗਿਆ। ਇਕ ਸਿਲੰਡਰ ਨਾਲ ਅੱਗ ਲੱਗਣ ਤੋਂ ਬਾਅਦ ਇਹ ਘਟਨਾ ਵਾਪਰੀ।
Farmers Protestਹਾਲਾਂਕਿ ਪੁਲਿਸ ਜਾਂ ਫਾਇਰ ਵਿਭਾਗ ਵੱਲੋਂ ਇਸ ਘਟਨਾ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ । ਅੰਦੋਲਨ ਦੀ ਅਗਵਾਈ ਕਰ ਰਹੇ ਮੋਰਚੇ ਆਗੂਆਂ ਨੇ ਕਿਹਾ ਕਿ ਤੰਬੂ ਪੂਰੀ ਤਰ੍ਹਾਂ ਸੜ ਗਿਆ ਹੈ।ਅੱਗ ਬੁਝਾਉਣ ਦੀ ਕੋਸ਼ਿਸ਼ ਕਰਦਿਆਂ ਇੱਕ ਵਿਅਕਤੀ ਜ਼ਖਮੀ ਵੀ ਹੋ ਗਿਆ। ਇਕ ਸਿਲੰਡਰ ਵਿਚ ਅੱਗ ਲੱਗਣ ਤੋਂ ਬਾਅਦ ਤੰਬੂ ਸੜ ਗਿਆ ਸੀ,ਐਸਕੇਐਮ ਨੇ ਦਾਅਵਾ ਕੀਤਾ।