
ਸੂਬੇ ਵਿਚੋਂ ਨਫ਼ਰਤ ਖ਼ਤਮ ਕਰ ਕੇ ਸ਼ਾਤੀ ਲਿਆਂਦੀ ਜਾਵੇਗੀ - ਰਾਹੁਲ ਗਾਂਧੀ
ਗੁਹਾਟੀ - ਆਸਾਮ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਅੱਜ ਜਾਰੀ ਕੀਤਾ ਹੈ। ਮੈਨੀਫੈਸਟੋ ਪਾਰਟੀ ਦੇ ਦਫ਼ਤਰ ਵਿਖੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਜਾਰੀ ਕੀਤਾ ਗਿਆ। ਇਸ ਸਮੇਂ ਦੌਰਾਨ, ਰਾਹੁਲ ਗਾਂਧੀ ਨੇ ਭਾਜਪਾ ਅਤੇ ਸੰਘ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਆਰਐਸਐਸ ਅਤੇ ਭਾਜਪਾ ਦੇਸ਼ ਦੀਆਂ ਵਿਭਿੰਨ ਸੱਭਿਆਚਾਰਾਂ ‘ਤੇ ਹਮਲਾ ਕਰ ਰਹੀਆਂ ਹਨ।
Rahul Gandhi releases Congress manifesto for Assam polls
ਉਨ੍ਹਾਂ ਕਿਹਾ ਕਿ ਸਾਡੀਆਂ ਭਾਸ਼ਾਵਾਂ, ਇਤਿਹਾਸ ਅਤੇ ਸਾਡੇ ਸੋਚਣ ਦੇ ਤਰੀਕੇ ਉੱਤੇ ਭਾਜਪਾ ਅਤੇ ਸੰਘ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ। ਇਸ ਲਈ ਇਹ ਮੈਨੀਫੈਸਟੋ ਗਾਰੰਟੀ ਦਿੰਦਾ ਹੈ ਕਿ ਅਸੀਂ ਅਸਾਮ ਸੂਬੇ ਦੇ ਵਿਚਾਰ ਦੀ ਰੱਖਿਆ ਕਰਾਂਗੇ। ਦੂਜੇ ਪਾਸੇ ਅੱਜ ਰਾਹੁਲ ਗਾਂਧੀ ਨੇ ਇਕ ਚੋਣ ਮੀਟਿੰਗ ਨੂੰ ਵੀ ਸੰਬੋਧਨ ਕੀਤਾ। ਅਸਾਮ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਉਹ ਸੂਬੇ ਦੇ ਦੋ ਦਿਨ ਦੇ ਦੌਰੇ 'ਤੇ ਹਨ। ਰਾਹੁਲ ਗਾਂਧੀ ਨੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ।
Rahul Gandhi
ਉਹਨਾਂ ਨੇ ਭਾਜਪਾ 'ਤੇ ਅਸਾਮ ਦੀ ਸੰਸਕ੍ਰਿਤੀ, ਭਾਸ਼ਾ, ਇਤਿਹਾਸ ਅਤੇ ਭਾਈਚਾਰੇ ਨੂੰ ਖ਼ਤਮ ਕਰਨ ਦਾ ਆਰੋਪ ਲਗਾਉਂਦੇ ਹੋਏ ਇਹ ਵਾਅਦਾ ਕੀਤਾ ਕਿ ਜੇ ਕਾਂਗਰਸ ਸੱਤਾ ਵਿਚ ਆਉਂਦੀ ਹੈ ਤਾਂ ਸੂਬੇ ਵਿਚੋਂ ਨਫ਼ਰਤ ਖ਼ਤਮ ਕਰ ਕੇ ਸ਼ਾਤੀ ਲਿਆਂਦੀ ਜਾਵੇਗੀ।