ਪੰਜਾਬ ਦੀ ਸਰਹੱਦ 'ਤੇ ਮੁੜ ਦਿਖਾਈ ਦਿੱਤਾ ਪਾਕਿ ਡਰੋਨ
Published : Mar 20, 2021, 9:24 am IST
Updated : Mar 20, 2021, 9:24 am IST
SHARE ARTICLE
Pak drone
Pak drone

ਪਾਕਿਸਤਾਨ ਵਲੋਂ ਆਏ ਡਰੋਨ ਨੂੰ ਦੇਖਦੇ ਸਾਰ ਗੋਲੀਬਾਰੀ ਕਰਨੀ ਸ਼ੁਰੂ ਕਰ ਦਿਤੀ ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਪਸ ਚਲਾ ਗਿਆ।

ਪਠਾਨਕੋਟ: ਭਾਰਤ-ਪਾਕਿ ਸਰਹੱਦ ਦੀ ਓਲਡ ਬਮਿਆਲ ਚੌਕੀ ’ਤੇ ਬੀਤੇ ਦਿਨ ਪਾਕਿਸਤਾਨੀ ਡਰੋਨ ਦੇਖਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿ ਸਰਹੱਦ ਨੂੰ ਪਾਰ ਕਰ ਕੇ ਆਏ ਡਰੋਨ ਨੂੰ ਦੇਖਦੇ ਸਾਰ ਸਰਹੱਦ ਦੀ ਸੁਰੱਖਿਆ ’ਤੇ ਤਾਇਨਾਤ ਬੀ.ਐਸ.ਐਫ਼. ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਆਏ ਡਰੋਨ ਨੂੰ ਦੇਖਦੇ ਸਾਰ ਗੋਲੀਬਾਰੀ ਕਰਨੀ ਸ਼ੁਰੂ ਕਰ ਦਿਤੀ ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਪਸ ਚਲਾ ਗਿਆ।

BSFBSF

ਇਸ ਸਬੰਧ ’ਚ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ ਅਤੇ ਮਾਮਲੇ ਦੀ ਜਾਂਚ ਦੇ ਲਈ ਉਸ ਖੇਤਰ ’ਚ ਸਰਚ ਮੁਹਿੰਮ ਚਲਾਇਆ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਡਰੋਨ ਦੀ ਉਚਾਈ 500 ਮੀਟਰ ਸੀ ਅਤੇ ਆਸਮਾਨ ’ਚ ਥੋੜ੍ਹਾ ਹਨੇਰਾ ਵੀ ਸੀ। ਦਸਣਯੋਗ ਹੈ ਕਿ ਪਾਕਿਸਤਾਨ ਵਲੋਂ ਡਰੋਨ ਨਾਲ ਅਜਿਹੀਆਂ ਨਾਪਾਕ ਹਰਕਤਾਂ ਪਹਿਲਾਂ ਵੀ ਕੀਤੀਆਂ ਜਾ ਚੁੱਕੀਆਂ ਹਨ। ਡਰੋਨ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਵਾਪਸ ਚਲਾ ਗਿਆ।

DroneDrone

ਜ਼ਿਕਰਯੋਗ ਹੈ ਕਿ ਇਸ ਇਲਾਕੇ ’ਚ ਦੂਜੀ ਵਾਰ ਡਰੋਨ ਵੇਖਿਆ ਗਿਆ ਹੈ, ਅਜਿਹੀਆਂ ਗਤੀਵਿਧੀਆਂ ਦੇ ਚਲਦੇ ਇਕ ਵਾਰ ਫ਼ਿਰ ਤੋਂ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਕਿ ਡਰੋਨ ਇਸ ਇਲਾਕੇ ’ਚ ਵਾਰ-ਵਾਰ ਕਿਉਂ ਆ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement