ਅਮਰੀਕਾ ਕਦੇ ਨਹੀਂ ਮੰਨਦਾ ਕਿ ਭਾਰਤ ਅਤੇ ਚੀਨ ਯੁੱਧ ਦੇ ਰਾਹ ‘ਤੇ ਹਨ - ਰੱਖਿਆ ਮੰਤਰੀ ਲੌਇਡ ਆਸਟਿਨ
Published : Mar 20, 2021, 7:49 pm IST
Updated : Mar 20, 2021, 7:49 pm IST
SHARE ARTICLE
 Defense Secretary Lloyd Austin
Defense Secretary Lloyd Austin

ਪਿਛਲੇ ਲਗਭਗ 10 ਮਹੀਨਿਆਂ ਤੋਂ ਪੂਰਬੀ ਲੱਦਾਖ ਵਿਚ ਭਾਰਤ ਅਤੇ ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ ਹਨ।

ਨਵੀਂ ਦਿੱਲੀ: ਸ਼ਨੀਵਾਰ ਨੂੰ ਅਮਰੀਕੀ ਰੱਖਿਆ ਮੰਤਰੀ ਨੇ ਭਾਰਤ-ਚੀਨ ਫੇਸ ਆਫ ਬਾਰੇ ਇਕ ਬਿਆਨ ਦਿੱਤਾ। ਪਿਛਲੇ ਸਾਲ ਤੋਂ ਭਾਰਤ ਅਤੇ ਚੀਨ ਵਿਚਾਲੇ ਹੋਈ ਫੌਜੀ ਟਕਰਾਅ ਬਾਰੇ,ਯੂਐਸ ਦੇ ਰੱਖਿਆ ਮੰਤਰੀ ਲੌਇਡ ਆਸਟਿਨ ਨੇ ਕਿਹਾ "ਅਮਰੀਕਾ ਕਦੇ ਨਹੀਂ ਮੰਨਦਾ ਕਿ ਭਾਰਤ ਅਤੇ ਚੀਨ ਯੁੱਧ ਦੇ ਰਾਹ ‘ਤੇ ਹਨ।"

US Secretary of Defense General Lloyd AustinUS Secretary of Defense General Lloyd Austinਆਸਟਿਨ ਨੇ ਇਹ ਗੱਲ ਨਵੀਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਹੀ। ਦਰਅਸਲ,ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਕੀ ਸੰਯੁਕਤ ਰਾਜ ਅਮਰੀਕਾ ਨੂੰ ਕਦੇ ਮਹਿਸੂਸ ਹੋਇਆ ਸੀ ਕਿ ਪਿਛਲੇ ਸਾਲ ਭਾਰਤ ਅਤੇ ਚੀਨ ਵਿਚਾਲੇ ਜੰਗ ਹੋ ਸਕਦੀ ਸੀ?ਇਸ ਦੇ ਜਵਾਬ ਵਿਚ ਉਨ੍ਹਾਂ ਕਿਹਾ,"ਅਸੀਂ ਕਦੇ ਵਿਸ਼ਵਾਸ ਨਹੀਂ ਕੀਤਾ ਕਿ ਭਾਰਤ ਅਤੇ ਚੀਨ ਯੁੱਧ ਦੇ ਰਾਹ ‘ਤੇ ਹਨ।"

Lloyd AustinLloyd Austinਪਿਛਲੇ ਲਗਭਗ 10 ਮਹੀਨਿਆਂ ਤੋਂ ਪੂਰਬੀ ਲੱਦਾਖ ਵਿਚ ਭਾਰਤ ਅਤੇ ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ ਹਨ। ਹਾਲਾਂਕਿ,ਗੱਲਬਾਤ ਤੋਂ ਬਾਅਦ,ਦੋਵੇਂ ਤਾਕਤਾਂ ਕੁਝ ਖੇਤਰਾਂ ਤੋਂ ਪਿੱਛੇ ਹਟ ਗਈਆਂ ਹਨ। ਦੱਸ ਦੇਈਏ ਕਿ 15 ਜੂਨ ਨੂੰ ਗੈਲਵਨ ਵੈਲੀ ਵਿਚ ਫੌਜਾਂ ਹਟਾਉਣ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਖੂਨੀ ਝੜਪ ਹੋਈ ਸੀ। ਇਸ ਵਿਚ 20 ਭਾਰਤੀ ਸੈਨਿਕ ਸ਼ਹੀਦ ਹੋਏ ਸਨ ਅਤੇ ਕਥਿਤ ਤੌਰ 'ਤੇ 45 ਚੀਨੀ ਸੈਨਿਕ ਮਾਰੇ ਗਏ ਸਨ।

Lloyd AustinLloyd Austinਆਸਟਿਨ ਨੇ ਸ਼ੁੱਕਰਵਾਰ ਨੂੰ ਦਿੱਲੀ ਪਹੁੰਚਣ ਤੋਂ ਕੁਝ ਘੰਟਿਆਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਗੱਲਬਾਤ ਕੀਤੀ। ਸ਼ਨੀਵਾਰ ਨੂੰ,ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੇ ਯੂਐਸ ਹਮਰੁਤਬਾ ਲੋਇਡ ਆਸਟਿਨ ਨੇ ਵਿਸਥਾਰਪੂਰਵਕ ਗੱਲਬਾਤ ਕੀਤੀ ਜਿਸ ਵਿੱਚ ਦੁਵੱਲੇ ਰਣਨੀਤਕ ਸਬੰਧਾਂ ਦਾ ਵਿਸਥਾਰ ਕਰਨਾ, ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਬਦਲਦੀ ਸਥਿਤੀ ਅਤੇ ਅੱਤਵਾਦ ਦੀ ਚੁਣੌਤੀ ਵਰਗੇ ਵਿਸ਼ੇ ਮੁੱਖ ਤੌਰ ਤੇ ਵਿਚਾਰੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement